25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੋਮਲਪ੍ਰੀਤ ਕੌਰ ਨੇ ਐੱਨ.ਡੀ.ਏ. ਦਾ ਟੈਸਟ ਪਾਸ ਕਰਕੇ ਪੰਜਾਬ ਦਾ ਮਾਣ ਵਧਾਇਆ : ਸੋਨੀਆ ਮਾਨ <br/>

ਅਜੀਤ ਡੈਸਕ 08-06-2026
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸ਼ਹੂਰਾ ਦੇ ਹੌਲਦਾਰ ਗੁਰਮੀਤ ਸਿੰਘ ਦੀ ਹੋਣਹਾਰ ਪੁੱਤਰੀ ਕੋਮਲਪ੍ਰੀਤ ਕੌਰ ਨੇ ਨੈਸ਼ਨਲ ਡਿਫੈਂਸ ਅਕੈਡਮੀ ਪ੍ਰੀਖਿਆ ਵਿਚੋਂ 18ਵਾਂ ਰੈਂਕ ਹਾਸਿਲ ਕਰਕੇ ਆਪਣੇ ਪਿੰਡ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਕੋਮਲਪ੍ਰੀਤ ਕੌਰ ਦੀ ਇਸ ਅੱਦਭੁਤ ਕਾਮਯਾਬੀ ਤੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡ ਸ਼ਹੂਰਾ ਵਿਖੇ ਪਹੁੰਚ ਕੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਤੇ ਹਾਰ ਪਾ ਕੇ ਸਨਮਾਨਿਤ ਕੀਤਾ | ਉਨ•ਾਂ ਕਿਹਾ ਕਿ ਹਲਕਾ ਰਾਜਾਸਾਂਸੀ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਧੀ ਨੇ ਪੰਜਾਬ ਦਾ ਮਾਣ ਵਧਾਇਆ ਹੈ | ਇਸ ਮੌਕੇ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਗੁਰਮੀਤ ਸਿੰਘ ਫੌਜ ਵਿਚ ਹੌਲਦਾਰ ਹਨ | ਉਹ ਵੀ ਆਪਣੇ ਪਿਤਾ ਦੀ ਤਰ•ਾਂ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਸੀ | ਇਸ ਜਜ਼ਬੇ ਨੂੰ ਲੈ ਕੇ ਉਨ•ਾਂ ਇਹ ਮੁਕਾਮ ਹਾਸਿਲ ਕੀਤਾ | ਇਸ ਮੌਕੇ ਜ਼ਿਲ•ਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਰਪੰਚ ਸਾਊਣ ਸਿੰਘ ਸ਼ਹੂਰਾ, ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਗੁਰਭੇਜ ਸਿੰਘ, ਮੈਂਬਰ ਹਰਜਿੰਦਰ ਸਿੰਘ, ਅਮਰਜੀਤ ਸਿੰਘ, ਮੈਂਬਰ ਯੋਧਾ ਸਿੰਘ, ਮੈਂਬਰ ਰਣਜੀਤ ਸਿੰਘ, ਗੁਰਨਾਮ ਸਿੰਘ ਦੋਧੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਭੁੱਲਰ, ਮਨਦੇਵ ਸਿੰਘ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਹਾਰਾ ਸੇਵਾ ਸੁਸਾਇਟੀ ਭੋਏਵਾਲ ਨੇ 21 ਸਾਲ ਬਾਅਦ ਯੂ. ਪੀ. ਦੇ ਪਰਿਵਾਰ ਨੂੰ ਮਿਲਾਇਆ ਵਿਛੜਿਆ ਮੈਂਬਰ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।