25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਛੱਡਣ ਵਾਲਿਆਂ ਸਰਪੰਚਾਂ ਨੂੰ ਕੀਤੀ ਸਖ਼ਤ ਤਾੜਨਾ

ਅਜੀਤ ਡੈਸਕ 08-06-2026
ਰਾਜਾਸਾਂਸੀ, 7 ਜੂਨ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ 'ਚ ਆਮ ਆਦਮੀ ਪਾਰਟੀ ਵਲੋਂ ਬਣੇ ਸਰਪੰਚ ਜੇਕਰ ਕੰਮ ਲੈਣ ਤੋਂ ਬਾਅਦ ਮੌਕਾਪ੍ਰਸਤ ਬਣ ਧੋਖਾ ਦੇਣਗੇ ਅਤੇ ਪਾਰਟੀ ਛੱਡਣਗੇ ਤਾਂ ਉਨ੍ਹਾਂ ਨੂੰ ਇਸ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਮੁੜ ਪੰਜਾਬ ਸੂਬੇ ਵਿਚ 2027 'ਚ ਆਪ ਦੀ ਹੀ ਸਰਕਾਰ ਬਣੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਮੌਜੂਦਾ ਸਰਪੰਚਾਂ ਨੂੰ ਤਾੜਨਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਵੈਲੀ ਵੀ ਨੇ ਤੇ ਗਰਮ ਖਿਆਲੀ ਵੀ ਹਨ ਕਿਉਂਕਿ ਉਹ ਆਪ ਧੋਖੇਬਾਜ਼ ਨਹੀਂ ਹਨ ਉਨ੍ਹਾਂ ਦੇ ਖੂਨ ਵਿਚ ਵਫ਼ਾਦਾਰੀ ਹੈ ਇਸ ਲਈ ਸਰਪੰਚ ਵੀ ਵਫ਼ਾਦਾਰ ਬਣਨ | ਉਨ੍ਹਾਂ ਕਿਹਾ ਕਿ ਉਹ ਆਪਣੇ ਸਰਪੰਚਾਂ ਨਾਲ ਹਰ ਦੁੱਖ ਸੁੱਖ ਸਮੇਂ ਤੇ ਵਿਕਾਸ ਕਾਰਜਾਂ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਤੇ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਕਰਨ ਹਮੇਸ਼ਾਂ ਚਟਾਨ ਵਾਂਗ ਖੜ੍ਹੇ ਰਹਿੰਦੇ ਹਨ ਅਤੇ ਸਰਪੰਚਾਂ ਲਈ ਉਨ੍ਹਾਂ ਦੇ ਘਰ ਦੇ ਬੂਹੇ 24 ਘੰਟੇ ਖੁੱਲ੍ਹੇ ਰਹਿੰਦੇ ਹਨ ਕਿਉਂਕਿ ਸਰਪੰਚਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝਦੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਜੇਕਰ ਕੋਈ ਵੀ ਸਰਪੰਚ ਪਾਰਟੀ ਛੱਡ ਕੇ ਉਨ੍ਹਾਂ ਦੀ ਪਿੱਠ ਪਿੱਛੇ ਵਾਰ ਕਰਦਾ ਹੈ ਤਾਂ ਉਹ ਉਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ |
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ 'ਚ ਬਣੇ ਬੂਥਾਂ 'ਤੇ ਐੱਸ.ਆਈ.ਆਰ. ਸਪੈਸ਼ਲ ਕੈਂਪ ਲਗਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਏਆਈ-ਪਾਵਰਡ ਟੀਚਿੰਗ 'ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।