26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ-ਜਥੇਦਾਰ ਕੁਲਦੀਪ ਸਿੰਘ ਨਾਹਰਾ

ਅਜੀਤ ਡੈਸਕ 08-06-2026
ਬਾਬਾ ਬਕਾਲਾ ਸਾਹਿਬ, 7 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਮਜੀਠਾ ਵਿਚ ਨਗਰ ਕੌਂਸਲ ਦੀਆਂ ਚੋਣਾਂ ਵਿਚ ਹੋਈ ਹਾਰ ਤੋਂ ਬੁਖਲਾਹਟ ਵਿਚ ਆ ਕੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਵਲੋਂ ਮਾਝੇ ਦੇ ਨਿਧੜਕ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਜੋ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਇਹ ਸੱਚ ਦੀ ਆਵਾਜ਼ ਦਬਾਉਣ ਦੀ ਹੋਛੀ ਹਰਕਤ ਹੈ, ਜੋ ਕਿ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਅਤੇ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਨਾਹਰਾ (ਅਸਟਰੇਲੀਆ) ਨੇ 'ਅਜੀਤ' ਨਾਲ ਫੋਨ 'ਤੇ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਹੀ ਕਾਨੂੰਨ ਨੂੰ ਸ਼ਿਕੇ 'ਤੇ ਟੰਗਦੇ ਹੋਏ ਇਹ ਝੂਠਾ ਮੁਕੱਦਮਾ ਦਰਜ ਕਰਕੇ ਇਹ ਦੱਸ ਦਿੱਤਾ ਹੈ ਕਿ ਇਹ ਪਰਚਾ ਕੇਵਲ ਹਾਰ ਦੀ ਬੁਖ਼ਲਾਹਟ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਸਿਆਸੀ ਬਦਲਾਖੋਰੀ ਨਾਲ ਬਿਕਰਮ ਸਿੰਘ ਮਜੀਠੀਆ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ ਹੈ ਅਤੇ ਸਰਕਾਰ ਵਲੋਂ ਇਸ ਵਿਚ ਸਰਕਾਰੀ ਮਸ਼ੀਨਰੀ ਦਾ ਗ਼ਲਤ ਇਸਤੇਮਾਲ ਕੀਤਾ ਜਿਸ ਦਾ ਖੁਮਿਆਜਾ ਨਿੱਜੀ ਲੜਾਈ ਬਣਾਕੇ ਚੱਲ ਰਹੀ 'ਆਪ' ਸਰਕਾਰ ਨੂੰ ਚੁਕਾਉਣਾ ਪਵੇਗਾ, ਕਿਉਂਕਿ ਇਹ ਕੇਸ ਮਾਣਯੋਗ ਅਦਾਲਤ ਵਿਚ ਇਕ ਦਿਨ ਰੱਦ ਹੋਵੇਗਾ |
ਪਿਛਲੀ ਖ਼ਬਰ ਪੰਜਾਬ ਵਿਚ 2027 ਦੀਆਂ ਚੋਣਾਂ ਵਿਚ ਭਾਜਪਾ ਜਿਤ ਦਾ ਪਰਚਮ ਲਹਿਰਾਵੇਗੀ-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵਾਰਡ ਨੰਬਰ 1 ਵਿਚ ਐਡਵੋਕੇਟ ਸੁਨੀਲਪਾਲ ਸਿੰਘ ਵਲੋਂ ਆਪਣੇ ਖਰਚੇ ਨਾਲ ਬਣਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।