24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਨੇ ਰਾਜਬੀਰ ਸਿੰਘ ਸ਼ੰਟੀ ਨੂੰ ਦੋਆਬਾ ਖੇਤਰ ਦਾ ਥਾਪਿਆ ਪ੍ਰਧਾਨ <br/>

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਨਾਲ ਰਜਿੰਦਰ ਸਿੰਘ ਮਰਵਾਹਾ, ਹਰਪ੍ਰੀਤ ਸਿੰਘ ਭਾਟੀਆ, ਅਮਰਜੀਤ ਸਿੰਘ ਨਾਰੰਗ, ਡਾ: ਅਮਰਜੀਤ ਸਿੰਘ ਸਚਦੇਵਾ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 10-06-2026
ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੇ ਰਾਜਬੀਰ ਸਿੰਘ ਸ਼ੰਟੀ ਨੂੰ ਦੋਆਬਾ ਖੇਤਰ ਦਾ ਪ੍ਰਧਾਨ ਥਾਪਦਿਆਂ ਉਨ੍ਹਾਂ ਨੂੰ ਜਲੰਧਰ, ਕਪੂਰਥਲਾ, ਫਗਵਾੜਾ ਹੁਸ਼ਿਆਰਪੁਰ ਦੇ ਪ੍ਰਦਾਨ ਬਣਾਉਣ ਦੇ ਅਧਿਕਾਰ ਦਿੱਤੇ | ਇਸ ਦੇ ਨਾਲ ਹੀ ਮਨਵੀਰ ਸਿੰਘ ਨੂੰ ਦੋਆਬਾ ਜ਼ੋਨ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਜਦਕਿ ਇੰਦਰਬੀਰ ਸਿੰਘ ਨੂੰ ਪੰਜਾਬ ਦਾ ਮੀਡੀਆ ਇੰਚਾਰਜ ਥਾਪਿਆ ਗਿਆ | ਇਸ ਮੌਕੇ 'ਤੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮਿ੍ਤਸਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਭਾਟੀਆ, ਅਮਰਜੀਤ ਸਿੰਘ ਨਾਰੰਗ, ਡਾ. ਅਮਰਜੀਤ ਸਿੰਘ ਸਚਦੇਵਾ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਰੇਸ਼ ਕੁਮਾਰ, ਐਡਵੋਕੇਟ ਐੱਸ. ਐੱਸ. ਤੇਗ਼, ਪੀ. ਐੱਸ. ਤੇਗ ਆਦਿ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕਰਦਿਆਂ ਵਧਾਈ ਦਿੱਤੀ |

ਪਿਛਲੀ ਖ਼ਬਰ ਭਾਜਪਾ ਨੇ ਗੌਰਵ ਭੰਡਾਰੀ ਨੂੰ ਹਲਕਾ ਅਟਾਰੀ ਦਾ ਇੰਚਾਰਜ ਲਗਾਇਆ <br/> ਅਗਲੀ ਖ਼ਬਰ ਐੱਸ. ਆਈ. ਆਰ. ਤਹਿਤ ਵੋਟਰਾਂ ਨੂੰ ਜਾਗਰੂਕ ਕਰੇਗੀ ਕਾਂਗਰਸ : ਰਿੰਕੂ ਨਰੂਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।