24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਥੇਦਾਰ ਗੜਗੱਜ ਵਲੋਂ ਇਸ ਵਾਰ ਸ਼ਹੀਦੀ ਦਿਹਾੜੇ ਮੌਕੇ ਸਿੱਖ ਜਥੇ ਦੇ ਪਾਕਿਸਤਾਨ ਜਾਣ ਦਾ ਸੁਆਗਤ <br/>

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ <br/> 10-06-2026

ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਮੇ ਸਮੇਂਾ ਬਾਅਦ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਭਲਕੇ 10 ਜੂਨ ਨੂੰ ਜਾ ਰਹੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪ੍ਰੰਤੂ ਪੰਚਮ ਪਾਤਿਸ਼ਾਹ ਦੀ ਸ਼ਹੀਦੀ ਮੌਕੇ ਆਖ਼ਰੀ ਜਥਾ ਜੂਨ 2013 ਵਿਚ ਗਿਆ ਸੀ | ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਹਰ ਸਾਲ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋ ਕੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ 'ਤੇ ਗੰਭੀਰ ਵਿਚਾਰ ਚਰਚਾ ਕੀਤੀ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ | ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਪਿਛਲੇ ਲਗਭਗ ਇਕ ਸਾਲ ਤੋਂ ਬੰਦ ਪਿਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਜਲਦ ਖੋਲਿ੍ਹਆ ਜਾਵੇ |

ਪਿਛਲੀ ਖ਼ਬਰ ਗਰਮੀ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ 'ਫਾਇਰ ਸੇਫਟੀ ਐਡਵਾਈਜ਼ਰੀ' ਜਾਰੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।