24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗਰਮੀ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ 'ਫਾਇਰ ਸੇਫਟੀ ਐਡਵਾਈਜ਼ਰੀ' ਜਾਰੀ <br/>

ਅੱਤ ਦੀ ਗਰਮੀ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਾਅ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਂਦੇ ਹੋਏ ਫਾਇਰ ਬਿ੍ਗੇਡ ਦੇ ਮੁਲਾਜ਼ਮ | ਅਜੀਤ : ਤਸਵੀਰ<br/> 10-06-2026

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਗਰਮੀ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ, ਨਗਰ ਨਿਗਮ ਅੰਮਿ੍ਤਸਰ ਦੇ ਫਾਇਰ ਬਿ੍ਗੇਡ ਵਿਭਾਗ ਨੇ ਇਕ ਵਿਆਪਕ ਜਨਤਕ 'ਐਡਵਾਈਜ਼ਰੀ' ਜਾਰੀ ਕੀਤੀ ਹੈ | ਇਸ ਰਾਹੀਂ ਨਾਗਰਿਕਾਂ, ਵਪਾਰਕ ਅਦਾਰਿਆਂ ਤੇ ਜਲਣਸ਼ੀਲ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਅੱਗ ਸੁਰੱਖਿਆ ਉਪਾਅ ਅਪਣਾਉਣ ਦੀ ਅਪੀਲ ਕੀਤੀ ਗਈ ਹੈ | ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਫਾਇਰ ਬਿ੍ਗੇਡ ਵਿਭਾਗ ਨੇ ਅੱਗ ਲੱਗਣ ਦੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ, ਤਿਆਰੀ ਯਕੀਨੀ ਬਣਾਉਣ ਤੇ ਜਾਨ-ਮਾਲ ਦੀ ਰਾਖੀ ਲਈ ਪੂਰੇ ਸ਼ਹਿਰ ਵਿਚ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਹੈ | ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਤੱਕ ਉੱਚ ਤਾਪਮਾਨ ਰਹਿਣ ਨਾਲ ਰਿਹਾਇਸ਼ੀ ਖੇਤਰਾਂ, ਬਾਜ਼ਾਰਾਂ, ਗੋਦਾਮਾਂ, ਉਦਯੋਗਿਕ ਇਕਾਈਆਂ ਅਤੇ ਵਪਾਰਕ ਅਦਾਰਿਆਂ ਵਿਚ ਅਚਾਨਕ ਅੱਗ ਲੱਗਣ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ | ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਅੱਗ ਸੁਰੱਖਿਆ ਦੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਫਾਇਰ ਬਿ੍ਗੇਡ ਵਿਭਾਗ ਨੇ ਗੈਸ ਸਿਲੰਡਰ, ਕੈਮੀਕਲ, ਪੇਂਟ, ਥਿਨਰ, ਪਟਾਕੇ, ਪਲਾਸਟਿਕ, ਰਬੜ ਦੇ ਉਤਪਾਦ, ਬਾਲਣ, ਲੁਬਰੀਕੈਂਟਸ ਤੇ ਬਿਜਲੀ ਦੇ ਉਪਕਰਨਾਂ ਵਰਗੀਆਂ ਜਲਣਸ਼ੀਲ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਆਪਣੇ ਅਦਾਰਿਆਂ ਵਿਚ ਅੱਗ ਬੁਝਾਉਣ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ | ਇਸ ਦੇ ਨਾਲ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਆਪਣੇ ਅਦਾਰਿਆਂ ਵਿਚ ਰੱਖੇ ਸਾਮਾਨ ਦੀ ਕਿਸਮ ਦੇ ਅਨੁਸਾਰ ਢੁਕਵੇਂ ਅਤੇ ਚਾਲੂ ਹਾਲਤ ਵਾਲੇ ਅੱਗ ਬੁਝਾਊ ਯੰਤਰ ਲਗਾਏ ਜਾਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ | ਵਪਾਰਕ ਅਦਾਰਿਆਂ ਦੇ ਅੰਦਰ ਐਮਰਜੈਂਸੀ ਸੰਪਰਕ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ | ਬਿਜਲੀ ਉਪਕਰਨਾਂ, ਏਅਰ ਕੰਡੀਸ਼ਨਰ, ਕੂਲਰ, ਜਨਰੇਟਰ ਤੇ ਖਾਣਾ ਪਕਾਉਣ ਵਾਲੇ ਉਪਕਰਨਾਂ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ |

ਪਿਛਲੀ ਖ਼ਬਰ ਭਾਜਪਾ ਦੇ ਕੌਮੀ ਸਕੱਤਰ ਓ. ਪੀ. ਧਨਖੜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ <br/> ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਇਸ ਵਾਰ ਸ਼ਹੀਦੀ ਦਿਹਾੜੇ ਮੌਕੇ ਸਿੱਖ ਜਥੇ ਦੇ ਪਾਕਿਸਤਾਨ ਜਾਣ ਦਾ ਸੁਆਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।