26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਦਿਸ਼ਾ ਨੇ 'ਵਰਸਿਟੀ ਪ੍ਰੀਖਿਆ 'ਚ ਪ੍ਰਾਪਤ ਕੀਤਾ ਦੂਜਾ ਸਥਾਨ <br/>

ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਬੀ. ਏ. ਐੱਲ. ਐੱਲ. ਬੀ. (5 ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਨੌਵਾਂ ਦੀ ਪ੍ਰੀਖਿਆ 'ਚੋਂ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਵਿਦਿਆਰਥਣ ਦਿਸ਼ਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ | ਤਸਵੀਰ : ਹਰਜੀਤ ਸਿੰਘ <br/> 10-06-2026
ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਨੌਵਾਂ ਦੀ ਪ੍ਰੀਖਿਆ 'ਚੋਂ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦਿਸ਼ਾ ਨੇ 500 ਅੰਕਾਂ 'ਚੋਂ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਇਸ ਉਪਲਬੱਧੀ ਨੇ ਕਾਲਜ 'ਚ ਮਾਣ ਅਤੇ ਉਤਸ਼ਾਹ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ | ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪ੍ਰੀਤ ਇੰਦਰ ਕੌਰ, ਡਾ. ਹਰਜੋਤ ਕੌਰ, ਪ੍ਰੋ. ਹੇਮਾ ਸਿੰਘ ਤੇ ਪ੍ਰੋ. ਸੁਗਮ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਰੱਖਣ ਲਈ ਮੇਅਰ ਭਾਟੀਆ ਨੇ 'ਸੁਪਰ ਸਕਰ ਮਸ਼ੀਨ' ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਇੰਸਟੀਚਿਊਟ ਆਫ਼ ਕੰਪਨੀ ਸੈਕਟਰੀਜ਼ ਆਫ਼ ਇੰਡੀਆ ਵਲੋਂ ਡਿਗਰੀ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।