25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਿਤਿਨ ਨਬੀਨ ਦੀ ਪੰਜਾਬ ਫੇਰੀ ਨੂੰ ਲੈ ਕੇ ਧਨਖੜ ਤੇ ਚੀਮਾ ਨੇ ਭਾਜਪਾ ਵਰਕਰਾਂ ਨਾਲ ਕੀਤੀ ਬੈਠਕ <br/>

ਨਿਤਿਨ ਨਬੀਨ ਦੇ ਫੇਰੀ ਸੰਬੰਧੀ ਭਾਜਪਾ ਵਰਕਰਾਂ ਨਾਲ ਬੈਠਕ ਕਰਨ ਪਹੁੰਚੇ ਓ.ਪੀ ਧਨਖੜ ਦਾ ਸਵਾਗਤ ਕਰਦੇ ਹੋਏ ਬਿਕਰਮਜੀਤ ਸਿੰਘ ਚੀਮਾ, ਹਰਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਬੋਨੀ ਅਜਨਾਲਾ | ਅਜੀਤ : ਤਸਵੀਰ <br/> 11-06-2026
ਅੰਮਿ੍ਤਸਰ, 10 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਉਣਗੇ | ਇਸ ਫੇਰੀ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਣਗੇ | ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵਲੋਂ ਕੀਤੀ ਗਈ ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਵੀ ਮੌਜੂਦ ਸਨ | ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਓ.ਪੀ. ਧਨਖੜ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਇਥੇ ਪਹੁੰਚਣ 'ਤੇ ਜ਼ਿਲ੍ਹਾ ਟੀਮ ਵਲੋਂ ਗੁਲਦਸਤਾ ਤੇ ਸ਼ਾਲ ਦੇ ਕੇ ਸਵਾਗਤ ਕੀਤਾ ਗਿਆ | ਓ. ਪੀ. ਧਨਖੜ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਨਿਤਿਨ ਨਬੀਨ ਦੇ ਅੰਮਿ੍ਤਸਰ ਦੌਰੇ ਦੌਰਾਨ ਹੋਣ ਵਾਲੀ ਯੋਜਨਾ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਸ ਦੌਰੇ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਹਰ ਪੱਧਰ 'ਤੇ ਜ਼ਮੀਨੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਨੇ ਬੂਥ ਪੱਧਰ ਤੱਕ ਵਰਕਰਾਂ ਨੂੰ ਸਰਗਰਮ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਬਿਕਰਮਜੀਤ ਸਿੰਘ ਚੀਮਾ ਨੇ ਸਥਾਨਕ ਮੁੱਦਿਆਂ ਅਤੇ ਸੰਗਠਨ ਦੀ ਸਥਿਤੀ 'ਤੇ ਵਿਸਥਾਰ ਵਿਚ ਚਰਚਾ ਕੀਤੀ | ਇਹ ਫੇਰੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਹੱਤਵਪੂਰਨ ਸਾਬਤ ਹੋਵੇਗੀ | ਇਸ ਮੌਕੇ ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਰਮਾ ਮਹਾਜਨ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ ਅਤੇ ਮਨੀਸ਼ ਸ਼ਰਮਾ, ਮੀਤ ਪ੍ਰਧਾਨ ਮੀਨੂੰ ਸਹਿਗਲ, ਪਰਮਜੀਤ ਸਿੰਘ ਬੱਤਰਾ, ਮੋਹਿਤ ਮਹਾਜਨ, ਜਸਪਾਲ ਸਿੰਘ ਸ਼ੰਟੂ, ਸਰਬਜੀਤ ਸਿੰਘ ਸ਼ੰਟੀ, ਓਮ ਪ੍ਰਕਾਸ਼ ਅਨਾਰੀਆ, ਰਮਨ ਸ਼ਰਮਾ, ਮਨਜੀਤ ਸਿੰਘ ਮਹਾਜਨ, ਸ਼ਵਿੰਦਰ ਸਿੰਘ, ਮਨਿੰਦਰ ਕੌਰ, ਸਤਪਾਲ ਡੋਗਰਾ, ਕੌਂਸਲਰ ਕ੍ਰਿਤੀ ਅਰੋੜਾ, ਕੌਂਸਲਰ ਸ਼ਰੂਤੀ ਵਿਜ, ਡੌਲੀ ਭਾਟੀਆ, ਮੋਨਿਕਾ ਸ਼੍ਰੀਧਰ, ਗੋਪਾਲ ਵਰਮਾ, ਸੁਧੀਰ ਸ਼੍ਰੀਧਰ, ਸੁਧੀਰ ਅਰੋੜਾ, ਟਹਿਲ ਸਿੰਘ, ਅਮਿਤ ਅਬਰੋਲ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਬੇਦੀ, ਕਰਮਬੀਰ ਸਿੰਘ, ਰਾਜਪੁਰਾ, ਦਾਨਿਸ਼ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਨੇ ਮਾਊਾਟ ਆਬੂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅੰਮਿ੍ਤਸਰ ਦੇ ਅੱਧ-ਅਧੂਰੇ ਪੁੱਲ, ਕਦੋਂ ਹੋਣਗੇ ਪੂਰੇ? ਵਿਕਾਸ ਦੇ ਦਾਅਵਿਆਂ ਦੀ ਖੋਲ੍ਹ ਰਹੇ ਪੋਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।