25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਨੇ ਮਾਊਾਟ ਆਬੂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/>

ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਆਬੂ (ਰਾਜਸਥਾਨ) ਵਿਖੇ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਸਮੇਂ ਅਰਦਾਸ ਵਿਚ ਸ਼ਾਮਿਲ ਭਾਈ ਅਜੈਬ ਸਿੰਘ ਅਭਿਆਸੀ, ਸੁਖਬੀਰ ਸਿੰਘ, ਨੱਥਾ ਸਿੰਘ ਤੇ ਹੋਰ ਸੰਗਤਾਂ | ਅਜੀਤ : ਤਸਵੀਰ <br/> 11-06-2026
ਅੰਮਿ੍ਤਸਰ, 10 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਾਟ ਆਬੂ (ਰਾਜਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਗੁਜਰਾਤ ਦੇ ਅਹਿਮਦਾਬਾਦ, ਬੜੌਦਾ, ਗਾਂਧੀਧਾਮ, ਰਾਜਕੋਟ ਅਤੇ ਰਾਜਸਥਾਨ ਦੇ ਪਾਲੀ, ਫਾਲਨਾ, ਜੋਧਪੁਰ, ਉਦੈਪੁਰ ਤੇ ਪੰਜਾਬ ਦੇ ਵੱਖ-ਵੱਖ ਸਥਾਨਾਂ ਤੋਂ ਵੀ ਸੰਗਤਾਂ ਨੇ ਸਮਾਗਮ ਵਿਚ ਹਾਜ਼ਰੀ ਭਰੀ | ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪ੍ਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਕੀਤੀਆਂ | ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਮਨਵਿੰਦਰ ਸਿੰਘ ਸੁਨਾਮ ਦੇ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਭਾਈ ਅਭਿਆਸੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨਾਂ ਰਾਹੀਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪਾਂ ਰਾਹੀਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ ਗੁਜਰਾਤ ਤੇ ਰਾਜਸਥਾਨ ਵਲੋਂ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਉਨ੍ਹਾਂ ਸਾਲਾਨਾ ਗੁਰਮਤਿ ਸਮਾਗਮ ਸਮੇਂ ਵੱਖ-ਵੱਖ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸੰਗਤਾਂ ਨੂੰ ਅੰਮਿ੍ਤਧਾਰੀ ਹੋਣ ਅਤੇ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵੀ ਪ੍ਰੇਰਿਆ | ਸਮਾਗਮ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਤੇ ਫਾਊਾਡਰ ਕਮੇਟੀ ਮੈਂਬਰ ਨੱਥਾ ਸਿੰਘ, ਮਿਸ਼ਨ ਦੇ ਇੰਚਾਰਜ ਪਰਮਜੀਤ ਸਿੰਘ, ਪ੍ਰਚਾਰਕ ਲਖਬੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਲਜਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਸਰਹਾਲੀ, ਮਹਿੰਦਰ ਸਿੰਘ ਗਾਂਧੀਧਾਮ, ਸੌਦਾਗਰ ਸਿੰਘ ਪ੍ਰਧਾਨ ਗੁਰਦੁਆਰਾ ਲਖਪਤ ਸਾਹਿਬ, ਬੀਬੀ ਕੁਲਦੀਪ ਕੌਰ, ਭਾਈ ਸਾਹਿਬ ਸਿੰਘ ਬੜੋਦਾ, ਸੁਖਦੇਵ ਸਿੰਘ ਅਹਿਮਦਾਬਾਦ, ਗੁਰਦੀਪ ਸਿੰਘ ਬੜੋਦਾ, ਸੁਰਜੀਤ ਸਿੰਘ ਅਹਿਮਦਾਬਾਦ, ਅਮਨਦੀਪ ਸਿੰਘ, ਬਾਪੂ ਮੋਹਣ ਸਿੰਘ ਅਤੇ ਨਿਰਮਲ ਸਿੰਘ, ਗੁਰਦੁਆਰਾ ਇੰਸਪੈਕਟਰ ਪ੍ਰਮਿੰਦਰ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੂੰ ਲੈ ਕੇ ਧਨਖੜ ਤੇ ਚੀਮਾ ਨੇ ਭਾਜਪਾ ਵਰਕਰਾਂ ਨਾਲ ਕੀਤੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।