16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐੱਸ. ਆਈ. ਆਰ. ਸੰਬੰਧੀ ਦਿਹਾਤੀ ਕਾਂਗਰਸੀਆਂ ਦੀ ਹੋਈ ਮੀਟਿੰਗ <br/>

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਹੋਰ ਆਗੂਆਂ ਦੀ ਮੀਟਿੰਗ ਉਪੰਰਤ ਸਾਂਝੀ ਤਸਵੀਰ | ਤਸਵੀਰ : ਨਿਰਮਲ ਸਟੂਡੀਓ <br/> 12-06-2026
ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੌਟੀ ਸਹਿਗਲ ਦੀ ਅਗਵਾਈ ਵਿਚ ਦਿਹਾਤੀ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਦਫ਼ਤਰ ਵਿਚ ਆਯੋਜਿਤ ਕੀਤੀ ਗਈ, ਜਿਸ ਵਿਚ ਐੱਸ.ਆਈ.ਆਰ. ਅਤੇ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ, ਜਿਸ ਵਿਚ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ, ਦਿਲਰਾਜ ਸਿੰਘ ਸਰਕਾਰੀਆ, ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਤੇ ਹੋਰ ਵੀ ਆਗੂ ਸ਼ਾਮਿਲ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਹਿਗਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ | ਇਸ ਲਈ ਕਾਂਗਰਸ ਪਾਰਟੀ ਦੇ ਹਰੇਕ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ | ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸੁਖਰਾਜ ਸਿੰਘ ਰੰਧਾਵਾ, ਨਵਦੀਪ ਸਿੰਘ ਸੋਨਾ ਤੇ ਹੋਰ ਆਗੂ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਤਾਵਰਨ ਸੰਭਾਲ ਗਤੀਵਿਧੀ ਤੇ 'ਹਿਊਮਨ ਆਨ ਅਰਥ' ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਹਲਕਾ ਪੱਛਮੀ ਤੋਂ ਵੱਡੀ ਗਿਣਤੀ 'ਚ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।