08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤੇਜ਼ ਹਨੇਰੀ ਝੱਖੜ ਕਾਰਨ ਗ਼ਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਇਕ ਮਹਿਲਾ ਜ਼ਖ਼ਮੀ

ਅਜੀਤ ਡੈਸਕ 13-06-2026
ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਸ਼ਾਮ ਅਜਨਾਲਾ ਖੇਤਰ ਵਿਚ ਆਏ ਤੇਜ਼ ਹਨੇਰੀ ਝੱਖੜ ਕਾਰਨ ਇਥੋਂ ਥੋੜੀ ਦੂਰ ਸਥਿਤ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇੱਕ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਦਕਿ ਘਰ ਦੇ ਸਾਮਾਨ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਪੰਜਗਰਾਈਆਂ ਦੀ ਮੌਜੂਦਗੀ ਵਿਚ ਪੀੜਤ ਪਰਿਵਾਰ ਦੇ ਮੁਖੀ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ ਜਦੋਂ ਤੇਜ ਹਨੇਰੀ ਝੱਖੜ ਆਇਆ ਤਾਂ ਇਕਦਮ ਉਨ੍ਹਾਂ ਦੇ ਘਰ ਦੇ ਇਕਲੌਤੇ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਾਮਾਨ ਟੀ. ਵੀ., ਕੂਲਰ, ਅਲਮਾਰੀ, ਪੇਟੀ ਤੇ ਹੋਰ ਸਾਰਾ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦ ਕਮਰੇ ਦੀ ਛੱਤ ਡਿੱਗੀ ਉਸ ਸਮੇਂ ਮੇਰੀ ਪਤਨੀ ਹਰਪ੍ਰੀਤ ਕੌਰ ਅੰਦਰ ਸੁੱਤੀ ਸੀ ਜੋ ਕਿ ਬੜੀ ਮੁਸ਼ਕਿਲ ਨਾਲ ਭੱਜ ਕੇ ਬਚੀ ਪਰ ਫਿਰ ਵੀ ਉਸਦੇ ਸਿਰ ਅਤੇ ਸਰੀਰ ਦੇ ਹੋਰਨਾ ਹਿੱਸਿਆਂ ਤੇ ਕਾਫੀ ਸੱਟਾਂ ਲੱਗੀਆਂ ਹਨ ਜਦਕਿ ਬੱਚੇ ਵਾਲ ਵਾਲ ਬਚ ਗਏ ਹਨ। ਹਰਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਸ ਕੋਲ ਰਹਿਣ ਲਈ ਹੋਰ ਕੋਈ ਕਮਰਾ ਨਹੀਂ ਹੈ ਅਤੇ ਨਾਂ ਹੀ ਇਸ ਘਰ ਨੂੰ ਦੁਬਾਰਾ ਮੁਰੰਮਤ ਕਰਾਉਣ ਲਈ ਪੈਸੇ ਜਾਂ ਹੋਰ ਲੋੜੀਦੇ ਸਾਧਨ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਸ �ਖੀ ਘੜੀ ਵਿਚ ਮੇਰੀ ਬਾਂਹ ਫੜੀ ਜਾਵੇ ਅਤੇ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ। ਉਧਰ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਪੰਜਗਰਾਈਆਂ ਨੇ ਵੀ ਪੰਜਾਬ ਸਰਕਾਰ ਪ੍ਰਸ਼ਾਸਨ ਅਤੇ ਸਮਾਜ ਸੇਵੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਤੁਰੰਤ ਬਾਂਹ ਫੜੀ ਜਾਵੇ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਜੰਮਪਲ ਪੁਲਿਸ ਅਧਿਕਾਰੀ ਹਰਮਨਬੀਰ ਸਿੰਘ ਬਣੇ ਡੀ. ਆਈ. ਜੀ. ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਮੁੜ ਬੇਅਦਬੀ ਦੀ ਕੋਸ਼ਿਸ਼ ਵੱਡੀ ਸਾਜਿਸ਼ ਦਾ ਸੰਕੇਤ-ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।