08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ 11 ਮੈਂਬਰੀ ਕਮੇਟੀ ਦਾ ਕੀਤਾ ਗਠਨ

ਅਜੀਤ ਡੈਸਕ 13-06-2026
ਬਾਬਾ ਬਕਾਲਾ ਸਾਹਿਬ, 12 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਪਾਰਟੀ ਨੂੰ ਪਿੰਡ-ਪਿੰਡ ਪੱਧਰ ‘ਤੇ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਲਗਾਤਾਰ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਅੱਜ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸਨੂੰ ਕਿ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਨੇ ਸਿਰੋਪਾ� ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਪੰਜਾਬ ਵਿਚ ਵੱਧ ਰਹੀ ਬੇਰੋਜ਼ਗਾਰੀ, ਨਸ਼ਾ ਅਤੇ ਹਰ ਰੋਜ਼ ਸਾਡੇ ਨੌਜਵਾਨਾਂ ‘ਤੇ ਹੋ ਰਹੇ ਤਸ਼ੱਦਦ ਨੂੰ ਦੇਖਦੇ ਹੋਏ ਲੋਕਾਂ ਦਾ ਰਿਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆ� ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣਾਈਏ। ਇਸ ਦੌਰਾਨ ਹੀ ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਪਿੰਡ ਪਿੰਡ ਪੱਧਰ ਤੇ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਲਗਾਤਾਰ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਹੀ ਹੈ, ਕਿਉਂਕਿ ਲੋਕਾਂ ਦਾ ਝੁਕਾਅ ਹੁਣ ਪੰਜਾਬ ਵਿਚ ਨਵੇਂ ਬਦਲਾਅ ਵੱਲ ਹੀ ਹੈ। ਇਸ ਮੌਕੇ ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਬਲਵੰਤ ਸਿੰਘ ਵਜ਼ੀਰ ਭੁੱਲਰ, ਬਲਦੇਵ ਸਿੰਘ ਪ੍ਰਧਾਨ ਰਈਆ ਤੇ ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਸਟਰ ਜਗਦੀਪ ਸਿੰਘ ਦੇ ਕਤਲ ਸੰਬੰਧੀ ਜਨਤਕ ਜਥੇਬੰਦੀਆਂ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਕਸ਼ਮੀਰ ਦੇ ਇਕ ਗੁਰਦੁਆਰਾ ਸਾਹਿਬ ਦਾ ਨਾਂ ਤਬਦੀਲ ਕਰਨ ਦੇ ਮਾਮਲੇ ’ਚ ਪ੍ਰਬੰਧਕਾਂ ਨੂੰ ਅੱਜ ਸਕੱਤਰੇਤ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।