08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਾਸਟਰ ਜਗਦੀਪ ਸਿੰਘ ਦੇ ਕਤਲ ਸੰਬੰਧੀ ਜਨਤਕ ਜਥੇਬੰਦੀਆਂ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਅਜੀਤ ਡੈਸਕ 13-06-2026
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਦਿਨੀਂ ਮਾਸਟਰ ਜਗਦੀਪ ਸਿੰਘ ਤਲਵੰਡੀ ਦੇ ਕਤਲ ‘ਚ ਸ਼ਾਮਿਲ ਸਾਰੇ ਦੋਸ਼ੀਆਂ ਦੀ ਸ਼ਨਾਖ਼ਤ ਕਰਨ ਲਈ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ ਗਈ, ਜਿਸ ‘ਚ ਸ਼ਾਮਿਲ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਜ਼ਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਗੌਰਮਿੰਟ ਟੀਚਰਜ਼ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਅਤੇ ਕੰਬੋਜ਼ ਫਾਉਂਡੇਸ਼ਨ ਵਲੋਂ ਸਾਂਝੇ ਤੌਰ ‘ਤੇ ਕਾ. ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਜਰਮਨਜੀਤ ਸਿੰਘ, ਬਲਵਿੰਦਰ ਸਿੰਘ ਰਮਾਣਾਚੱਕ, ਗੁਰਨਾਮ ਸਿੰਘ ਦਾਊਦ, ਅਸ਼ਵਨੀ ਅਵਸਥੀ, ਮੰਗਲ ਸਿੰਘ ਟਾਂਡਾ, ਪ੍ਰੋ. ਸੂਬਾ ਸਿੰਘ, ਕਿਰਪਾਲ ਸਿੰਘ ਰਾਮਦੀਵਾਲੀ, ਗੁਰਮੇਜ ਸਿੰਘ ਤਿੰਮੋਵਾਲ, ਅਮਰਿੰਦਰ ਸਿੰਘ ਮਾਲੋਵਾਲ, ਹਰਵਿੰਦਰ ਸਿੰਘ ਸੁਲਤਾਨਵਿੰਡ ਤੇ ਮਾ. ਜਗੀਰ ਸਿੰਘ ਤਲਵੰਡੀ ਨੇ ਦੱਸਿਆ ਕਿ ਮਾਸਟਰ ਜਗਦੀਪ ਸਿੰਘ ਦੇ ਮਾਮਲੇ ‘ਚ ਪੁਲਿਸ ਥਾਣਾ ਤਰਸਿੱਕਾ ਵਿਖੇ 5 ਜਣਿਆਂ ‘ਤੇ ਕਤਲ ਦਾ ਪਰਚਾ ਦਰਜ ਹੋਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਬਾਵਜੂਦ ਵੀ ਸਥਾਨਕ ਪੁਲਿਸ ਇਸ ਕਤਲ ਨੂੰ ਐਕਸੀਡੈਂਟ ਸਿੱਧ ਕਰਨ ਲੱਗੀ ਹੋਈ ਹੈ। ਵਫ਼ਦ ਨੇ ਐੱਸ. ਐੱਸ. ਪੀ. ਨੂੰ ਦੱਸਿਆ ਕਿ ਥਾਣਾ ਤਰਸਿੱਕਾ ਦੀ ਪੁਲਿਸ ਵਲੋਂ ਕਿਸੇ ਸਿਆਸੀ ਦਬਾਅ ਹੇਠ ਇਸ ਕਤਲ ਦੀ ਸਹੀ ਪੜਤਾਲ ਨਹੀਂ ਕੀਤੀ ਜਾ ਰਹੀ ਤੇ ਉਹ ਇਸ ਨੂੰ ਐਕਸੀਡੈਂਟ ਦੱਸ ਕੇ ਅਸਲੀ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ ਜਦਕਿ ਪੋਸਟ ਮਾਰਟਮ ਦੀ ਰਿਪੋਰਟ ‘ਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਮਾ: ਜਗਦੀਪ ਸਿੰਘ ਦੀ ਮੌਤ ਦਾ ਕਾਰਨ ਰੋਡ ਐਕਸੀਡੈਂਟ ਨਹੀਂ ਹੈ ਸਗੋਂ ਮੱਥੇ ‘ਤੇ ਤਿੱਖੇ ਹਥਿਆਰ ਦੇ ਵਾਰ ਕਰਨ ਕਰਕੇ ਮੌਤ ਹੋਈ ਹੈ। ਐੱਸ. ਐੱਸ. ਪੀ. ਸ੍ਰੀ ਚਾਹਲ ਨੇ ਸਾਰੀ ਗੱਲਬਾਤ ਨੂੰ ਸੁਣਨ ਉਪਰੰਤ ਵਫ਼ਦ ਨੂੰ ਦੱਸਿਆ ਕਿ ਇਸ ਕਤਲ ਬਾਰੇ ਨਿਰਪੱਖ ਪੜਤਾਲ ਕਰਨ ਲਈ ਪੁਲਿਸ ਅਫ਼ਸਰਾਂ ਦੀ ਤਿੰਨ ਮੈਂਬਰੀ ਸਿੱਟ ਦਾ ਗਠਨ ਕੀਤਾ ਗਿਆ ਹੈ ਜਿਸ ਵਲੋਂ 10 ਦਿਨ ਵਿਚ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀਆਂ ਦੇ ਵਫ਼ਦ ਨੇ ਕਿਹਾ ਕਿ ਜੇਕਰ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਵਲੋਂ ਦਿੱਤੇ ਗਏ ਭਰੋਸੇ ਤਹਿਤ 10 ਦਿਨਾਂ ਦੇ ਵਿਚ ਜਗਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਤਾਂ ਇਸ ਮਾਮਲੇ ‘ਤੇ ਅਗਲਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ‘ਤੇ ਕਿਸਾਨ ਆਗੂ ਸਤਨਾਮ ਸਿੰਘ ਤਲਵੰਡੀ, ਹਰਪ੍ਰੀਤ ਸਿੰਘ ਬੁਟਾਰੀ, ਅਧਿਆਪਕ ਆਗੂ ਗੁਰਤੇਜ ਸਿੰਘ ਛਾਪਾ, ਹੀਰਾ ਸਿੰਘ ਭੱਟੀ ਅਤੇ ਮਾਸਟਰ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੰਡਿਆਲਾ ਗੁਰੂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ 11 ਮੈਂਬਰੀ ਕਮੇਟੀ ਦਾ ਕੀਤਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।