24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਨੰਦ ਕਾਲਜ ਆਫ ਐਜੂਕੇਸ਼ਨ ਫਾਰ ਵੁਮੈਨ ਜੇਠੂਵਾਲ ਵਿਖੇ ਬੀ. ਐੱਡ. ਅਤੇ ਐਮ. ਐੱਡ. ਲਈ ਨਵੇਂ ਸੈਸ਼ਨ ਤੇ ਦਾਖਲਿਆਂ ਦੀ ਪ੍ਰਕਿਰਿਆ ਸ਼ੁਰੂ : ਚੇਅਰਮੈਨ ਡਾ. ਆਨੰਦ, ਡਾਇਰੈਕਟਰ ਸੂਰੀਆ

ਅਜੀਤ ਡੈਸਕ 14-06-2026
ਜੇਠੂਵਾਲ, 13 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਆਨੰਦ ਕਾਲਜ ਆਫ ਐਜੂਕੇਸ਼ਨ ਫਾਰ ਵੋਮੈਨ ਜੇਠੂਵਾਲ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਬੀ. ਐੱਡ. ਤੇ ਐਮ. ਐੱਡ ਕੋਰਸ ਵਿਚ ਦਾਖ਼ਲਿਆਂ/ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਮੈਨੇਜਿੰਗ ਡਾਇਰੈਕਟਰ ਸ੍ਰੀ ਸੂਰੀਆ ਪ੍ਰਕਾਸ਼ ਆਨੰਦ ਤੇ ਪ੍ਰਿੰਸੀਪਲ ਡਾ. ਕਵਲਬੀਰ ਕੌਰ ਮਾਹਲ ਨੇ ਦੱਸਿਆ ਕਿ ਕਾਲਜ ਵਿਚ ਉੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਚ ਤਜਰਬੇਕਾਰ ਤੇ ਯੋਗ ਅਧਿਆਪਕਾਂ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਮਾਰਟ ਕਲਾਸਰੂਮ, ਆਧੁਨਿਕ ਲੈਬਾਂ, ਲਾਇਬ੍ਰੇਰੀ ਤੇ ਪ੍ਰੈਕਟਿਕਲ ਟ੍ਰੇਨਿੰਗ ਦੀਆਂ ਵਧੀਆ ਸਹੂਲਤਾਂ ਉਪਲਬੱਧ ਹਨ। ਵਿਦਿਆਰਥਣਾਂ ਨੂੰ ਪਲੇਸਮੈਂਟ ਅਤੇ ਕਰੀਅਰ ਗਾਈਡੈਂਸ ਵੀ ਮੁਹੱਈਆ ਕਰਵਾਈ ਜਾਂਦੀ ਹੈ। ਪ੍ਰਿੰਸੀਪਲ ਡਾ. ਕਵਲਬੀਰ ਕੌਰ ਮਾਹਲ ਨੇ ਦੱਸਿਆ ਕਿ ਦਾਖ਼ਲੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਯੋਗ ਉਮੀਦਵਾਰ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਸੁਨਹਿਰੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਾਲਜ ਵਿਖੇ ਸਮੇਂ-ਸਮੇਂ ਤੇ ਸੈਮੀਨਾਰ, ਵਰਕਸ਼ਾਪਾਂ ਤੇ ਐਕਸਟਰਾ ਕਰੀਕੁਲਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜੋ ਵਿਦਿਆਰਥਣਾਂ ਦੇ ਵਿਅਕਤੀਗਤ ਅਤੇ ਪੇਸ਼ੇਵਰ ਵਿਕਾਸ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।
ਪਿਛਲੀ ਖ਼ਬਰ ਨਿਊਜ਼ੀਲੈਂਡ ਤੋਂ ਪਰਤੀ �ਔਰਤ ਦਾ 5 ਸਾਲਾ ਬੱਚਾ ਅਗਵਾ, ਪਤੀ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਵਪਾਰੀ ਆਗੂਆਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।