24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਮਾਜ ਸੇਵੀ ਸਵ. ਆਤਮਾ ਸਿੰਘ ਬਹੋੜੂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਅਜੀਤ ਡੈਸਕ 14-06-2026
ਚੱਬਾ, 12 ਜੂਨ (ਜੱਸਾ ਅਨਜਾਣ)-ਅੰਮ੍ਰਿਤਸਰ-ਝਬਾਲ ਰੋਡ ‘ਤੇ ਘੁੱਗ ਵੱਸਦੇ ਪਿੰਡ ਬਹੋੜੂ ਵਿਖੇ ਰਾਮਗੜ੍ਹੀਆ ਬਰਾਦਰੀ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਿੰਡ ਦੇ ਸਰਕਾਰੀ ਹਸਪਤਾਲ ਵਿਚ ਪਿੰਡ ਦੇ ਵਸਨੀਕ ਦਾਨੀ ਸੱਜਣ ਤੇ ਸਮਾਜ ਸੇਵੀ ਸਵ. ਆਤਮਾ ਸਿੰਘ ਦੀ ਨਿੱਘੀ ਯਾਦ ਦੇ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਜਿਸ ਵਿਚ ਆਤਮਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਵੀ ਹਾਜ਼ਰੀ ਭਰੀ। ਅਰਦਾਸ ਉਪਰੰਤ ਚੇਅਰਮੈਨ ਹਰਜੀਤ ਸਿੰਘ ਬਹੋੜੂ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਨੇ ਦੱਸਿਆ ਕਿ ਆਤਮਾ ਸਿੰਘ ਪਿੰਡ ਦੀ ਉਹ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਭਲਿਆਂ ਸਮਿਆਂ ਵਿਚ ਪਿੰਡ ਦੇ ਮੌਜੂਦਾ ਸਰਕਾਰੀ ਹਸਪਤਾਲ ਤੇ ਸਰਕਾਰੀ ਸਕੂਲ ਲਈ ਆਪਣੀ ਜ਼ਮੀਨ ਦਾਨ ਵਜੋਂ ਦਿੱਤੀ ਸੀ। ਜੋ ਅੱਜ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਨੂੰ ਵਿਸ਼ੇਸ਼ ਸੱਦਾ ਦੇ ਕੇ ਜਿਨ੍ਹਾਂ ਵਿਚ ਉਨ੍ਹਾਂ ਦੀ ਪੋਤਰੀ ਕਵਲਪ੍ਰੀਤ ਕੌਰ ਤੇ ਉਨ੍ਹਾਂ ਦੇ ਪਤੀ ਜਸਮੋਹਨ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾ� ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਬਹੋੜੂ ਭਰਾਵਾਂ ਨੇ ਕਿਹਾ ਕਿ ਸਵ. ਸ: ਆਤਮਾ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਵਿਚ ਉਨ੍ਹਾਂ ਦੀ ਨਿੱਘੀ ਵਿਚ ਹਰ ਸਾਲ ਇਕ ਯਾਦਗਾਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਤਜਿੰਦਰ ਸਿੰਘ ਬਿੱਟੂ, ਦਲਜੀਤ ਸਿੰਘ ਪੰਚ, ਬਲਜਿੰਦਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ, ਬੀਬੀ ਅੰਮ੍ਰਿਤਪਾਲ ਕੌਰ, ਬੀਬੀ ਨਰਿੰਦਰ ਕੌਰ, ਜਸਬੀਰ ਸਿੰਘ, ਬਲਜੀਤ ਸਿੰਘ ਕੌੜਾ, ਹਰਵਿੰਦਰ ਸਿੰਘ, ਕਸ਼ਮੀਰ ਸਿੰਘ, ਦਲਬੀਰ ਸਿੰਘ, ਗੁਰਬਚਨ ਸਿੰਘ, ਬਾਵਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਡਾ. ਛੀਨਾ ਆਨਰੇਰੀ ਸਕੱਤਰ ਤੇ ਕੁਲਜੀਤ ਸਿੰਘ ਤੇ ਡਾ. ਮਨਮੋਹਨ ਸਿੰਘ ਵਧੀਕ ਆਨ... ਅਗਲੀ ਖ਼ਬਰ ਪਹਿਲੀ ਜੰਗ ਫ਼ਤਹਿ’ ਦਿਵਸ : ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।