07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਤਿੰਨ ਦਿਨ ਮੁਫ਼ਤ ਹੋਵੇਗਾ ਸਫ਼ਰ-ਗੁਰਪ੍ਰਤਾਪ ਸਿੰਘ ਸੰਧੂ

ਅਜੀਤ ਡੈਸਕ 16-06-2026

 ਅੰਮ੍ਰਿਤਸਰ, 15 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਨੌਜਵਾਨਾਂ ਦੇ ਭਵਿੱਖ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ 20, 21 ਅਤੇ 22 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਲਈ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ‘ਚ ਵਿਦਿਆਰਥੀਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਤੋਂ ਵੀ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ, ਤਾਂ ਜੋ ਪ੍ਰੀਖਿਆ ਵਾਲੇ ਦਿਨ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੇ ਕੇਂਦਰ ਤੱਕ ਪਹੁੰਚ ਸਕਣ। ਸ. ਸੰਧੂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਦੀ ਵਿਦਿਆਰਥੀ ਹਿਤੈਸ਼ੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਇੰਨੀ ਗੰਭੀਰਤਾ ਨਾਲ ਸਮਝਦਿਆਂ ਇੰਨਾ ਵੱਡਾ ਅਤੇ ਲਾਹੇਵੰਦ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿਚ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਹੋਰ ਮਜ਼ਬੂਤ ਹੋ ਰਿਹਾ ਹੈ।

ਪਿਛਲੀ ਖ਼ਬਰ ਪਿੰਡ ਗੁਰੂਵਾਲੀ ਦੀ ਸੈਲੀਬਰੇਸਨ ਇਨਕਲੇਵ ਕਾਲੋਨੀ ’ਤੇ ਚੱਲਿਆ ਪੁੱਡਾ ਦਾ ਪੀਲਾ ਪੰਜਾ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।