25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੈਬਨਿਟ ਮੰਤਰੀ ਬੈਂਸ ਨੇ ਨਿਗਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਅੰਮ੍ਰਿਤਸਰ ਫੇਰੀ ਦੌਰਾਨ ਨਗਰ ਨਿਗਮ ਦਫ਼ਤਰ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਕਰੀਬ ਡੇਢ ਘੰਟੇ ਤੱਕ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਅੰਮ੍ਰਿਤਸਰ ਸ਼ਹਿਰ ਧਾਰਮਿਕ ਨਗਰੀ ਹੈ ਜਿਸ ਦੀ ਸਫ਼ਾਈ ਰੱਖਣੀ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਉਪਰੰਤ ਸ: ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਉਹ ਹਫ਼ਤੇ ਵਿਚ ਇਕ ਦਿਨ ਅੰਮ੍ਰਿਤਸਰ ‘ਚ ਰੁਕਣਗੇ ਜਿਥੇ ਉਹ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਪੱਖੋਂ ਸ਼ਹਿਰ ਦੀ ਮੰਦੀ ਹਾਲਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ: ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਨਿਗਮ ਮੁਲਾਜ਼ਮਾਂ ਵਲੋਂ ਸਫ਼ਾਈ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਲੋਕਾਂ ਵਲੋਂ ਸੜਕਾਂ ‘ਤੇ ਕੂੜਾ ਸੁਟਿਆ ਜਾਂਦਾ ਹੈ। ਇਹ ਰੁਝਾਨ ਗਲਤ ਹੈ। ਅੰਮ੍ਰਿਤਸਰ ਧਾਰਮਿਕ ਨਗਰੀ ਹੋਣ ਕਰਕੇ ਸਾਰਿਆ ਦਾ ਫ਼ਰਜ ਹੈ ਇਸ ਨਗਰੀ ਨੂੰ ਸਾਫ਼ ਰਖਿਆ ਜਾਵੇ। ਇਸ ਮੌਕੇ ‘ਤੇ ਮੇਅਰ ਜਤਿੰਦਰ ਸਿੰਘ ਭਾਟੀਆ, ਵਿਧਾਇਕ ਅਜੈ ਗੁਪਤਾ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਐੱਸ. ਈ. ਸੰਦੀਪ ਸਿੰਘ, ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ ਤੋਂ ਇਲਾਵਾ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ।

ਪਿਛਲੀ ਖ਼ਬਰ ਜੀਵਨ ਜੁਗਤਿ ਟ੍ਰੇਨਿੰਗ ਸਮਰ ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਫ਼ਗਾਨ ਆਧਾਰਿਤ ਅੱਤਵਾਦ ਕਾਰਨ ਪਾਕਿ 'ਚ ਮਾਰੇ ਗਏ ਹਜ਼ਾਰਾਂ ਸੈਨਿਕ-ਖ਼ਵਾਜਾ ਆਸਿਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।