ਸੁਲਤਾਨਵਿੰਡ, 16 ਜੂਨ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਮੋਹਿਤ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਦੀ ਪਟੜੀ ਨੇੜੇ ਵਾਹਨਾ ਦੀ ਚੈਕਿੰਗ ਕਰਨ ਦੇ ਨਾਲ ਨਾਲ ਗਸ਼ਤ ਕੀਤੀ ਜਾ ਰਹੀ ਜਿੱਥੇ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਭੱਜਣ ਲੱਗਿਆ, ਜਿਸ ਨੂੰ ਪੁਲਿਸ ਨੇ ਮੌਕੇ ‘ਤੇ ਕਾਬੂ ਕਰਕੇ ਜਦੋਂ ਉਸ ਦੀ ਜੇਬ ਦੀ ਤਲਾਸ਼ੀ ਲਈ ਤਾਂ ਜੇਬ ਵਿਚ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅੱਗੇ ਜਾਂਚ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਵਿਅਕਤੀ ਦਾ ਕੋਈ ਬਚਾਅ ਨਾ ਕੀਤਾ ਜਾਵੇ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਰਾਹੁਲ ਸ਼ਰਮਾ ਰੋਹਿਤ ਪੁੱਤਰ ਜਸਪਾਲ ਸ਼ਰਮਾ ਵਾਸੀ ਗੁਰੂ ਅਰਜਨ ਦੇਵ ਨਗਰ ਤਰਨ ਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ।
ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
17-06-2026