ਅੰਮ੍ਰਿਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ. ਅਮਰਜੀਤ ਸਿੰਘ ਦੋਸਾਂਝ ਨੇ ਅੱਜ ਰਸਮੀ ਤੌਰ ‘ਤੇ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਦਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਭਾਗੀ ਅਤੇ ਪ੍ਰਸ਼ਾਸਨਿਕ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਖੇਤੀਬਾੜੀ ਨਾਲ ਸੰਬੰਧਿਤ ਨਵੀਨਤਮ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਪਹੁੰਚ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਰਹੇਗਾ ਅਤੇ ਜ਼ਿਲ੍ਹੇ ਅੰਦਰ ਸਮੇਂ-ਸਮੇਂ ਤੇ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਅਚਨਚੇਤ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਨਵਨਿਯੁਕਤ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਦਾ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਵਿਚ ਖੇਤੀਬਾੜੀ ਅਤੇ ਕਿਸਾਨਾਂ ਦੇ ਵਿਕਾਸ ਲਈ ਫੀਲਡ ਅਮਲਾ ਪੂਰੀ ਤਨਦੇਹੀ ਨਾਲ ਕੰਮ ਕਰੇਗਾ।
ਡਾ. ਅਮਰਜੀਤ ਸਿੰਘ ਦੋਸਾਂਝ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਅਜੀਤ ਡੈਸਕ
17-06-2026