25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੇਸ ਸੰਭਾਲ ਪ੍ਰਚਾਰ ਸੰਸਥਾ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਸਕੂਲੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ)-ਕੇਸ ਸੰਭਾਲ ਪ੍ਰਚਾਰ ਸੰਸਥਾ ਵਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਕੂਲੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਤੇ ਸਾਬਕਾ ਚੀਫ਼ ਇਨਕਮ ਟੈਕਸ ਕਮਿਸ਼ਨਰ ਸੁਰਿੰਦਰਜੀਤ ਸਿੰਘ ਪਾਲ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਅਤੇ ਦਸਤਾਵੇਜ਼ਾਂ ‘ਤੇ ਵਿਚਾਰ ਕੀਤਾ ਗਿਆ ਜਿਨ੍ਹਾਂ ਨੇ ਆਪਣੀ ਸਕੂਲੀ ਫ਼ੀਸ ਅਦਾ ਕਰਨ ਵਿਚ ਅਸਮਰੱਥਤਾ ਪ੍ਰਗਟਾਈ ਸੀ ਅਤੇ ਸੰਸਥਾ ਵਲੋਂ ਜਾਰੀ ਕੀਤੇ ਫਾਰਮ ਭਰ ਕੇ ਭੇਜੇ ਸਨ। ਸ. ਪਾਲ ਨੇ ਦੱਸਿਆ ਕਿ ਪ੍ਰਾਪਤ ਬਿਨੈ-ਪੱਤਰਾਂ ਦੀ ਪੂਰੀ ਘੋਖ ਅਤੇ ਤਸਦੀਕ ਲਈ ਇਕ ਪੜਤਾਲ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਦੇ ਆਧਾਰ ‘ਤੇ ਯੋਗ ਪਾਏ ਜਾਣ ਵਾਲੇ ਵਿਦਿਆਰਥੀਆਂ ਦੀ ਫੀਸ ਸੰਸਥਾ ਵਲੋਂ ਸਿੱਧੇ ਸਬੰਧਤ ਸਕੂਲਾਂ ਨੂੰ ਅਦਾ ਕੀਤੀ ਜਾਵੇਗੀ। ਇਸ ਮੌਕੇ ਇੰਗਲੈਂਡ ਤੋਂ ਪਹੁੰਚੇ ਪ੍ਰਸਿੱਧ ਲੇਖਕ ਅਤੇ ਸਮਾਜ ਸੇਵੀ ਪ੍ਰੀਤ ਸਿੰਘ ਅਣਖੀ ਨੇ ਵੀ ਇਕੱਤਰਤਾ ਵਿਚ ਸ਼ਿਰਕਤ ਕੀਤੀ ਤੇ ਸੰਸਥਾ ਵਲੋਂ ਉਨ੍ਹਾਂ ਨੂੰਸਿਰੋਪਾ� ਭੇਟ ਕਰਕੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਗਰੇਜ਼ੀ ਅਨੁਵਾਦ ਦਾ ਇਕ ਭਾਗ ਵੀ ਸਨਮਾਨ ਵਜੋਂ ਭੇਟ ਕੀਤਾ ਗਿਆ। ਸੰਸਥਾ ਦੇ ਅਹੁਦੇਦਾਰ ਜੱਜਵੀਰ ਸਿੰਘ ਆਹਲੂਵਾਲੀਆ ਅਤੇ ਹਰਪਾਲ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕੋਈ ਵੀ ਲੋੜਵੰਦ ਅਤੇ ਹੋਣਹਾਰ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ, ਇਸ ਲਈ ਸੰਸਥਾ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਿੱਖਿਆ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਲੋਕ-ਹਿਤੈਸ਼ੀ ਕਾਰਜ ਜਾਰੀ ਰੱਖੇ ਜਾਣਗੇ। ਇਕੱਤਰਤਾ ਵਿਚ ਸ: ਪਾਲ ਤੋਂ ਇਲਾਵਾ ਟਰੱਸਟੀ ਜੱਜਬੀਰ ਸਿੰਘ ਆਹਲੂਵਾਲੀਆ, ਡਾ. ਤਜਿੰਦਰ ਪਾਲ ਸਿੰਘ ਆਹਲੂਵਾਲੀਆ, ਡਾ. ਜਸਵਿੰਦਰ ਕੌਰ ਸੋਹਲ, ਹਰਪਾਲ ਸਿੰਘ ਆਹਲੂਵਾਲੀਆ, ਮਨਜੀਤ ਸਿੰਘ ਭਾਟੀਆ, ਰਜਿੰਦਰ ਸਿੰਘ ਮਰਵਾਹਾ, ਸੁਰਿੰਦਰਜੀਤ ਸਿੰਘ ਆਹਲੂਵਾਲੀਆ, ਦਰਸ਼ਨ ਸਿੰਘ ਸੰਧੂ ਅਤੇ ਸੰਸਥਾ ਦੇ ਹੋਰ ਅਹੁਦੇਦਾਰਾਂ ਤੇ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ ਅੰਮ੍ਰਿਤਸਰ-ਕੱਟੜਾ ਵੰਦੇ ਭਾਰਤ ਨੂੰ ਸ੍ਰੀਨਗਰ ਤੱਕ ਵਧਾਇਆ ਜਾਵੇ-ਔਜਲਾ ਅਗਲੀ ਖ਼ਬਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।