26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੁਲਦੀਪ ਸਿੰਘ ਧਾਲੀਵਾਲ ਵਲੋਂ ‘ਆਪ’ ਦੇ ਨਵੇਂ ਸ਼ਹਿਰੀ ਪ੍ਰਧਾਨ ਤੇ ਲੋਕ ਸਭਾ ਇੰਚਾਰਜ ਦਾ ਸਨਮਾਨ

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਦਾ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਵੀ ਹਾਜ਼ਰ ਸੀ। ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਇਹ ਨਿਯੁਕਤੀਆਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਨੂੰ ਤੇਜ਼ ਕਰਨ ਦੇ ਮੰਤਵ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਢੋਟ ਅਤੇ ਧੰਜਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਅਤੇ ਉਹ ਆਪਣੇ ਫਰਜ਼ ਨੂੰ ਪੂਰੀ ਲਗਨ ਨਾਲ ਨਿਭਾਉਣਗੇ। ਇਸ ਦੌਰਾਨ ਨਵਨਿਯੁਕਤ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਮੁੱਖ ਮੰਤਰੀ ਦੇ ਲੋਕ-ਪੱਖੀ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਿਆਰ ਰਹਿੰਦਾ ਹੈ ਅਤੇ ਇਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਆਗੂਆਂ ਨੇ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਵੱਡੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰਕੇ ਮੈਦਾਨ ਵਿਚ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਪੰਜਾਬ ਵਿਚ ਵਿਕਾਸ ਅਤੇ ਲੋਕ-ਹਿਤੈਸ਼ੀ ਨੀਤੀਆਂ ਦਾ ਸਫਰ ਹੋਰ ਤੇਜ਼ੀ ਨਾਲ ਜਾਰੀ ਰਹੇ। ਇਸ ਮੌਕੇ ਪਰਮਜੀਤ ਸ਼ਰਮਾ ਲਾਟੀ ਪਹਿਲਵਾਨ, ਵਰਦਾਨ ਭਗਤ ਤੇ ਬੱਬਲੂ ਬੇਦੀ ਹਾਜ਼ਰ ਸਨ।

ਪਿਛਲੀ ਖ਼ਬਰ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਵੇ-ਪ੍ਰਧਾਨ ਸੰਧੂ, ਸਰਕਾਰੀਆ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।