ਛੇਹਰਟਾ, 16 ਜੂਨ (ਪੱਤਰ ਪ੍ਰੇਰਕ)-ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਤੇ ਗੁਰਦੁਆਰਾ ਸਰਕਾਰ ਪੱਤੀ ਕੋਟ ਖ਼ਲਸਾ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਦੇਸ਼ ਦੀਆਂ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਦੀ ਦਸ ਗੁਰੂ ਸਾਹਿਬਾਨ ਦੀ ਤਸਵੀਰ ਦੀ ਬੇਅਦਬੀ ਨਾਲ ਸੰਬੰਧਿਤ ਵਿਵਾਦਿਤ ਵੀਡੀ� ਦੇ ਸਹੀ ਪਾਏ ਜਾਣ ਬਾਰੇ ਕੀਤੇ ਗਏ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਨੂੰ ਨੈਤਿਕਤਾ ਦੇ ਅਧਾਰ ਦੇ ਉੱਤੇ ਤੁਰੰਤ ਮੁੱਖ ਮੰਤਰੀ ਤੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਦੇਸ਼ ਵਿਦੇਸ਼ ਵਿਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਸੰਗਤਾਂ ਇਹੋ ਜਿਹੀਆਂ ਘਟਨਾਵਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ ਤੇ ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪੱਖ ਇਹ ਹੈ ਕਿ ਜਦੋਂ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸੰਬੰਧਿਤ ਵੀਡੀ� ਨੂੰ ਫ਼ਰਜ਼ੀ ਕਰਾਰ ਦਿੰਦਿਆਂ ਕਿਸੇ ਵੀ ਫੋਰੈਂਸਿਕ ਜਾਂਚ ਦਾ ਸਾਹਮਣਾ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਸੀ ਤੇ ਜੇਕਰ ਹੁਣ ਫੋਰੈਂਸਿਕ ਰਿਪੋਰਟਾਂ ਦੇ ਹਵਾਲੇ ਨਾਲ ਵੀਡੀ� ਦੀ ਪ੍ਰਮਾਣਿਕਤਾ ਸਾਬਤ ਹੋ ਚੁੱਕੀ ਹੈ ਤਾਂ ਇਹ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਨਹੀਂ ਰਹਿੰਦਾ, ਸਗੋਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁੰਮਰਾਹ ਕਰਨ ਅਤੇ ਜਨਤਾ ਸਾਹਮਣੇ ਝੂਠ ਬੋਲਣ ਦਾ ਵੀ ਗੰਭੀਰ ਮਾਮਲਾ ਬਣ ਜਾਂਦਾ ਹੈ।
ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਵੇ-ਪ੍ਰਧਾਨ ਸੰਧੂ, ਸਰਕਾਰੀਆ
ਅਜੀਤ ਡੈਸਕ
17-06-2026