26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਲੇ-ਦੁਆਲੇ ਤੋਂ ਵਾਹਨ ਚੋਰੀ ਕਰਨ ਵਾਲਾ ਜੋੜਾ ਕਾਬੂ

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਰੇਸ਼ਮ ਸਿੰਘ)-ਇਥੇ ਚਾਟੀਵਿੰਡ ਚੌਂਕ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਲੇ ਦੁਆਲੇ ਦੇ ਖੇਤਰ ਤੋਂ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਇਕ ਜੋੜੇ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 2 ਐਕਟਿਵਾ ਸਕੂਟਰੀਆਂ, ਇਕ ਮੋਟਰਸਾਇਕਲ ਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਇਹ ਕਾਰਵਾਈ ਥਾਣਾ ਸੀ ਡਵੀਜ਼ਨ ਦੀ ਪੁਲਿਸ ਵਲੋਂ ਕੀਤੀ ਗਈ ਹੈ, ਜਿਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾ ਦੀ ਸ਼ਨਾਖਤ ਰਾਮਪ੍ਰੀਤ ਸਿੰਘ ਉਰਫ ਰਾਮਾ ਤੇ ਉਸਦੀ ਪਤਨੀ ਸੰਦੀਪ ਕੌਰ ਵਾਸੀਆਂ ਪੱਤੀ ਨੰਗਲ ਕੀ ਪਿੰਡ ਸੁਰਸਿੰਘ ਥਾਣਾ ਭਿੱਖੀਵਿੰਡ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਅਨੁਸਾਰ ਥਾਣਾ ਸੀ ਡਵੀਜ਼ਨ ਵਿਖੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਆਸ-ਪਾਸ ਤੋਂ ਵਾਹਨ ਚੋਰੀ ਹੋਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ। ਗ੍ਰਿਫਤਾਰ ਕੀਤੇ ਉਕਤ ਦੋਵੇਂ ਪਤੀ ਪਤਨੀ ਸ਼ਰਧਾਲੂ ਵਜੋਂ ਆਉਂਦੇ ਸਨ ਤੇ ਵਾਹਨ ਚੋਰੀ ਕਰਕੇ ਲੈ ਜਾਂਦੇ ਸਨ। ਇਸ ਸੰਬੰਧੀ ਥਾਣਾ ਸੀ ਡਵੀਜ਼ਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਨਾ ਹੋਣ ’ਤੇ ਕਿਸਾਨ ਡਾਹਢੇ ਪ੍ਰੇਸ਼ਾਨ ਅਗਲੀ ਖ਼ਬਰ ਇਨਕਮ ਟੈਕਸ ਐਕਟ-2025 ਬਾਰੇ ਜਾਗਰੂਕਤਾ ਲਈ ਮਿਸ਼ਨ ਵਿਕਾਸ ਭਾਰਤ ਆਊਟਰੀਚ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।