28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਅੰਮ੍ਰਿਤਸਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ-ਮੇਅਰ ਭਾਟੀਆ

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਅਗਲੇ ਦਿਨਾਂ ‘ਚ ਸ਼ਹਿਰ ਦੀ ਸਫ਼ਾਈ ਲਈ ਹੋਰ ਮਸ਼ੀਨਰੀ ਲਿਆਂਦੀ ਜਾ ਰਹੀ ਹੈ। ਵਿਸ਼ੇਸ਼ ਗੱਲਬਾਤ ਕਰਦੇ ਹੋਏ ਮੇਅਰ ਭਾਟੀਆ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ। ਉਹ ਪੰਜਾਬ ਸਰਕਾਰ ਵਲੋਂ ਉਪਲਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ 80 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਜੋ ਰਹਿ ਗਿਆ ਉਹ ਵੀ 15 ਜੁਲਾਈ ਤੱਕ ਮੁਕੰਮਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੁਰਾਣੇ ਸ਼ਹਿਰ ਦੇ ਅੰਦਰ ਤੰਗ ਗਲੀਆ ‘ਚੋਂ ਕੂੜਾ ਚੁੱਕਣ ਲਈ ਛੋਟੀਆਂ ਈ ਗੱਡੀਆਂ ਲਗਾਈਆਂ ਜਾ ਰਹੀਆਂ ਹਨ, ਜੋ ਤੰਗ ਗਲੀਆਂ ਦੇ ਅੰਦਰ ਘਰ ਘਰ ‘ਚੋਂ ਕੂੜਾ ਇਕੱਠਾ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਕੂੜਾ ਚੁੱਕਣ ਵਾਲੀ ਕੰਪਨੀ ਵਲੋਂ ਘਰ ਘਰ ‘ਚੋਂ ਕੂੜਾ ਇਕੱਠਾ ਕਰਨ ਲਈ ਹੋਰ ਗੱਡੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਗੱਡੀਆਂ ਨੂੰ ਖੜ੍ਹਿਆਂ ਕਰਨ ਲਈ ਨਗਰ ਨਿਗਮ ਵਲੋਂ ਕੰਪਨੀ ਨੂੰ ਜਗ੍ਹਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕੂੜੇ ਦੀ ਪ੍ਰੋਸੈਸਿੰਗ ਲਈ ਵੀ ਨਿਗਮ ਵਲੋਂ ਜਗ੍ਹਾ ਦਿੱਤੀ ਜਾ ਰਹੀ ਹੈ। ਜਿਸ ਦੇ ਨਾਲ ਸ਼ਹਿਰ ‘ਚ ਕੂੜਾ ਦੀ ਸਮੱਸਿਆ 100 ਫ਼ਸਦੀ ਹੱਲ ਹੋ ਜਾਵੇਗੀ।

ਪਿਛਲੀ ਖ਼ਬਰ ਨਿਗਮ ਵਲੋਂ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਾਉਣੇ ਸ਼ਲਾਘਾਯੋਗ ਕਾਰਜ-ਰਿੰਕੂ ਨਰੂਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।