ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਵਿਵਾਦਿਤ ਵੀਡੀ� ਮਾਮਲੇ ਵਿਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ‘ਤੇ ਦੋਸ਼ੀ ਐਲਾਨੇ ਜਾਣ ਉਪਰੰਤ, ਮੁੱਖ ਮੰਤਰੀ ਦਾ ਅੱਜ ਜ਼ਿਲ੍ਹਾ ਕਚਿਹਰੀ ਦੇ ਬਾਹਰ ਪੁਤਲਾ ਸਾੜਿਆ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਦੇਣ ਤੇ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਾਏ ਜਾਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਵਿਵਾਦਿਤ ਵੀਡੀ� ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚ ਦੀਆਂ ਰਿਪੋਰਟਾਂ ਵਿਚ ਵੀਡੀ� ਨਾਲ ਕਿਸੇ ਵੀ ਕਿਸਮ ਦੀ ਐਡਿਟਿੰਗ, ਟੈਂਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਸਾਹਮਣੇ ਨਹੀਂ ਆਏ। ਅਜਿਹੀ ਸਥਿਤੀ ਵਿਚ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਬਣ ਜਾਂਦਾ ਹੈ। ਜਥੇਬੰਦੀ ਦੇ ਆਗੂਆਂ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਫੋਰੈਂਸਿਕ ਰਿਪੋਰਟਾਂ ਅਤੇ ਉਪਲਬੱਧ ਤੱਥਾਂ ਦੇ ਆਧਾਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਸੁਤੰਤਰ ਤੇ ਸਮਾਂਬੱਧ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਢੰਗ ਨਾਲ ਕਰਵਾਈ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਜਿਵੇਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਕੀਤੀ ਗਈ ਹੈ, ਉਸੇ ਤਰ੍ਹਾਂ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀਆਂ ਅਤੇ ਹੋਰ ਪੰਥਕ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਵੀ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅੱਜ ਮੁੱਖ ਮੰਤਰੀ ਮਾਨ ਦੇ ਵਿਰੁੱਧ ਕੀਤੇ ਗਏ ਇਸ ਪੁਤਲਾ ਫੂਕ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਵਿਚੋਂ ਭਾਈ ਸੁਖਦੇਵ ਸਿੰਘ ਕਾਦੀਆਂ ਪ੍ਰਧਾਨ ਯੂਥ ਦਲ ਪੰਜਾਬ, ਪ੍ਰਗਟ ਸਿੰਘ ਮੀਆਂਵਿੰਡ ਮੁੱਖ ਦਫ਼ਤਰ ਸਕੱਤਰ, ਸ਼ਮਸ਼ੇਰ ਸਿੰਘ ਪੱਧਰੀ ਮੀਡੀਆ ਇੰਚਾਰਜ ਪੰਜਾਬ, ਜਸਕਰਨ ਸਿੰਘ ਰਿਆੜ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਦਲਜੀਤ ਸਿੰਘ ਮਿਆਦੀਆਂ ਹਲਕਾ ਇੰਚਾਰਜ ਰਾਜਾਸਾਂਸੀ, ਜੁਗਰਾਜ ਸਿੰਘ ਉਦੋਨੰਗਲ, ਨਾਥਵਿੰਦਰ ਸਿੰਘ ਅਲਕੜੇ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਸੁਖਬੀਰ ਸਿੰਘ ਚੀਮਾ, ਰਕਮਲਪ੍ਰੀਤ ਸਿੰਘ, ਚਰਨਜੀਤ ਸਿੰਘ ਗਾਲਿਬ ਪਰਮਜੀਤ ਸਿੰਘ ਵਣੀਏਕੇ, ਗੁਲਜ਼ਾਰ ਸਿੰਘ ਖਾਸਾ, ਗੁਰਵਿੰਦਰ ਸਿੰਘ ਲਕਸ਼ਰੀਨੰਗਲ, ਗੁਰਪ੍ਰੀਤ ਸਿੰਘ ਕੰਮੋਕੇ, ਅਮਰੀਕ ਸਿੰਘ ਬਿੱਟਾ, ਪ੍ਰਿਥੀਪਾਲ ਸਿੰਘ ਮੀਰਾਂਕੋਟ, ਜਗਜੀਤ ਸਿੰਘ ਰਾਮੂਵਾਲ, ਰਛਪਾਲ ਸਿੰਘ ਛੇਹਰਟਾ, ਗੁਰਜਿੰਦਰ ਸਿੰਘ ਖਾਪੜਖੇੜੀ, ਕੁਲਵਿੰਦਰ ਸਿੰਘ ਵਡਾਲੀ, ਜਥੇਦਾਰ ਹਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ ਤੁੰਗ, ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।