06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ ਸ਼ੁਕਰਾਨੇ ਵਜੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

ਅਜੀਤ ਡੈਸਕ 18-06-2026
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਰਾਜ ਸਭਾ ਮੈਂਬਰ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ 18 ਜੂਨ ਵੀਰਵਾਰ ਨੂੰ ਅੰਮ੍ਰਿਤਸਰ ਆ ਰਹੇ ਹਨ, ਜਿੱਥੇ ਉਹ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਸ੍ਰੀ ਰਾਮ ਤੀਰਥ ਅਤੇ ਹੋਰ ਧਾਰਮਿਕ ਅਸਥਾਨਾ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਵੀ ਜਾਣਗੇ। ਭਾਜਪਾ ਵਰਕਰਾਂ ਵਲੋਂ ਦੋਵੇਂ ਆਗੂਆਂ ਦਾ ਭੰਡਾਰੀ ਪੁਲ ‘ਤੇ ਸਵਾਗਤ ਕੀਤਾ ਜਾਵੇਗਾ ਅਤੇ ਇਥੋਂ ਇਹ ਇਕੱਠ ਦੇ ਰੂਪ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣਗੇ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਦੋਵੇਂ ਆਗੂ ਸ੍ਰੀ ਦਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਜਾਣਗੇ। ਇਸ ਤੋਂ ਇਲਾਵਾ ਇਹ ਇਤਿਹਾਸਕ ਜਲ੍ਹਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸ: ਢਿੱਲੋਂ ਅਤੇ ਚੁੱਘ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਵੀ ਜਾਣਗੇ ਜਿਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ।
ਪਿਛਲੀ ਖ਼ਬਰ 12 ਮਹੀਨਿਆਂ ਤੋਂ ਸਰਕਾਰੀ ਦਫ਼ਤਰਾਂ ਦੀ ਧੂੜ ਫੱਕ ਰਹੀ ਅੰਮ੍ਰਿਤਸਰ ’ਚ ਬਣਨ ਵਾਲੇ ਫਲੈਟਾਂ ਦੀ ਫਾਇਲ ਅਗਲੀ ਖ਼ਬਰ ਪਾਕਿ ਨੇ ਭਾਰਤੀ ਜਹਾਜ਼ਾਂ ’ਤੇ ਪਾਬੰਦੀ 24 ਜੁਲਾਈ ਤੱਕ ਵਧਾਉਣ ਲਈ ਨੋਟਸ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।