06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐੱਚ. ਆਈ. ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 18-06-2026
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਵਲੋਂ ਵੱਲਾ ਨੇੜੇ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਵਿਖੇ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਐੱਚ.ਆਈ.ਵੀ. ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਆਰ.ਪੀ. ਐਜੂਕੇਸ਼ਨ ਸੁਸਾਇਟੀ ਐਨ.ਜੀ.�. ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ ਪ੍ਰੋਜੈਕਟ ‘ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਕਰਮਚਾਰੀਆਂ ਦੀ ਐੱਚ.ਆਈ.ਵੀ. ਟੈਸਟਿੰਗ ਅਤੇ ਏਡਜ਼ ਪਾਰਟੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਵਲੋਂ ਕੈਂਪ ਵਿਚ ਮੌਜੂਦ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਸਿਹਤ ਜਾਂਚ ਵੀ ਕੀਤੀ। ਪੰਜਾਬ ਸਰਕਾਰ ਵਲੋਂ ਸ਼ਹਿਰ ਨੂੰ ਸ਼ੁੱਧ ਪਾਣੀ ਦੀ ਸਪਲਾਈ ਲਈ ਵਰਲਡ ਬੈਂਕ ਅਤੇ ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਅੱਪਰ ਬਾਰੀ ਦੋਆਬ ਨਹਿਰ ਦੇ ਪਾਣੀ ਨੂੰ ਸਾਫ ਕਰਕੇ ਆਉਣ ਵਾਲੇ ਸਮੇਂ ਵਿਚ ਘਰ-ਘਰ ਸਪਲਾਈ ਕੀਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਦੇ ਸਿਹਤ ਅਤੇ ਸੁਰੱਖਿਆ ਅਧਿਕਾਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਨੂੰ ਸਮੇਂ ‘ਤੇ ਪੂਰਾ ਕਰਨ ਲਈ ਜ਼ਰੂਰੀ ਹੈ ਕਿ ਪ੍ਰੋਜੈਕਟ ਵਿਚ ਕੰਮ ਕਰਨ ਵਾਲੇ ਕਰਮਚਾਰੀ ਤੰਦਰੁਸਤ ਰਹਿਣ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੀ ਕਾਰ ਪਾਰਕਿੰਗ ਦੀ ਸੇਵਾ ਸੰਪੂਰਨ ਹੋਣ ’ਤੇ ਸੰਗਤਾਂ ਨੂੰ ਕੀਤੀ ਸਮਰਪਿਤ ਅਗਲੀ ਖ਼ਬਰ ਪਿੰਡ ਮੌੜੇ ਕਲਾਂ ’ਚ ਗੁਰਮਤਿ ਸਮਾਗਮ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।