06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੀ ਕਾਰ ਪਾਰਕਿੰਗ ਦੀ ਸੇਵਾ ਸੰਪੂਰਨ ਹੋਣ ’ਤੇ ਸੰਗਤਾਂ ਨੂੰ ਕੀਤੀ ਸਮਰਪਿਤ

ਅਜੀਤ ਡੈਸਕ 18-06-2026
ਛੇਹਰਟਾ, 17 ਜੂਨ (ਪੱਤਰ ਪ੍ਰੇਰਕ)-ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ ਦਿੱਲੀ ਵਾਲੇ ਮਹਾਂਪੁਰਸ਼ਾਂ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਦੀ ਅੰਦਰੂਨੀ ਛੱਤ ਦਾ ਸੁੰਦਰੀਕਰਨ ਤੇ ਨਵੀਂ ਪਾਰਕਿੰਗ ਦੀ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਸੀ ਜੋ ਅੱਜ ਸੰਪੂਰਨ ਹੋਣ ਤੇ ਭਾਈ ਪ੍ਰੇਮ ਸਿੰਘ ਜੀ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਵਲੋਂ ਅਰਦਾਸ ਕੀਤੀ ਗਈ ਤੇ ਬਾਬਾ ਕਮਲਜੀਤ ਸਿੰਘ ਜੀ ਕਾਰ ਸੇਵਾ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਸਕੱਤਰ ਧਰਮ ਪ੍ਰਚਾਰ ਕਮੇਟੀ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਸਾਹਿਬ ਦੀ ਹਾਜ਼ਰੀ ਵਿਚ ਸੰਗਤਾਂ ਨੂੰ ਪਾਰਕਿੰਗ ਸਮਰਪਿਤ ਕੀਤੀ ਗਈ। ਇਸ ਮੌਕੇ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਅੰਤ੍ਰਿੰਗ ਕਮੇਟੀ ਮੈਂਬਰ, ਜਥੇ: ਬਾਵਾ ਸਿੰਘ ਗੁਮਾਨਪੁਰਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇ: ਸੁਰਜੀਤ ਸਿੰਘ ਪਹਿਲਵਾਨ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਵਡਾਲੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਤੇ ਮੈਨੇਜਰ ਹਰਿੰਦਰ ਸਿੰਘ ਮਜੀਠਾ, ਦਿਲਰਾਜ ਸਿੰਘ ਗਿੱਲ, ਕੁਲਦੀਪ ਸਿੰਘ ਖਾਪੜਖੇੜੀ, ਅਰਜਨ ਸਿੰਘ ਸੰਧੂ, ਕੁਲਵੰਤ ਸਿੰਘ ਲਖਨਊ ਵਾਲੇ, ਦਰਸ਼ਨ ਸਿੰਘ ਵਡਾਲੀ, ਤਰਸੇਮ ਸਿੰਘ ਵਡਾਲੀ, ਲਾਲਜੀਤ ਸਿੰਘ ਵਡਾਲੀ, ਭਾਈ ਮਨਜੀਤ ਸਿੰਘ ਵਡਾਲੀ, ਚਰਨਜੀਤ ਸਿੰਘ ਬੈਂਕ ਵਾਲੇ, ਭਾਈ ਸੁਖਵਿੰਦਰ ਸਿੰਘ, ਭਾਈ ਦਲਬੀਰ ਸਿੰਘ, ਸਰਬਜੀਤ ਸਿੰਘ ਅਕਾਊਂਟੈਂਟ, ਵਰਿੰਦਰ ਸਿੰਘ ਰਿਕਾਰਡ ਕੀਪਰ, ਗੁਰਿੰਦਰ ਸਿੰਘ ਸੋਹੀ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਆਸ਼ਰਮ ਵਲੋਂ ਸ੍ਰੀ ਰਾਮਾਇਣ ਦੇ ਮਹਾਨ ਯੱਗ ਦਾ ਸਮਾਪਨ ਅਗਲੀ ਖ਼ਬਰ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐੱਚ. ਆਈ. ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।