25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

ਅਜੀਤ ਡੈਸਕ 20-06-2026
ਅੰਮ੍ਰਿਤਸਰ, 19 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਆਪਣੀ ਪਹਿਲੀ ਪੰਜਾਬ ਫੇਰੀ ਦੌਰਾਨ ਸ਼ਨਿਚਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਕਰੀਬ 12.30 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਇਸ ਤੋਂ ਬਾਅਦ ਕਰੀਬ 3 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਗੇ। ਇਸ ਉਪਰੰਤ ਉਹ ਜਲ੍ਹਿਆਂ ਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਉਪਰੰਤ ਨਿਤਿਨ ਨਬੀਨ ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣਗੇ।
ਪਿਛਲੀ ਖ਼ਬਰ ਆਰਟ ਗੈਲਰੀ ’ਚ ਸ਼ੁਰੂ ਹੋਈ ਕਲਾ ਵਰਕਸ਼ਾਪ ਅਗਲੀ ਖ਼ਬਰ ਅਜਨਾਲਾ ਖੇਤਰ ’ਚ ਨੌਜਵਾਨ ਕੋਲੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।