10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਜਨਾਲਾ ਖੇਤਰ ’ਚ ਨੌਜਵਾਨ ਕੋਲੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ

ਅਜੀਤ ਡੈਸਕ 20-06-2026
ਅਜਨਾਲਾ (ਅੰਮਿ੍ਤਸਰ), 19 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐੱਸ.ਐੱਫ. ਅਤੇ ਐੱਸ.ਐੱਸ.�.ਸੀ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਅਜਨਾਲਾ ਖੇਤਰ ਵਿਚੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ, ਇਹ ਵੀ ਪਤਾ ਲੱਗਾ ਹੈ ਕਿ ਹਥਿਆਰਾਂ ਦਾ ਇਹ ਜ਼ਖ਼ੀਰਾ ਵਿਦੇਸ਼ ‘ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਪਹੁੰਚਾਇਆ ਗਿਆ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਬੀਤੀ ਦੇਰ ਰਾਤ ਚਲਾਏ ਵਿਸ਼ੇਸ਼ ਅਪ੍ਰੇਸ਼ਨ ਦੌਰਾਨ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਹਰੜ ਖ਼ੁਰਦ ਨੇੜੇ ਇਕ ਆਈ-20 ਕਾਰ ਸਵਾਰ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਜਦ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਇਕ ਏ.ਕੇ. 47 ਰਾਈਫ਼ਲ ਸਮੇਤ ਮੈਗਜ਼ੀਨ, 25 ਵਿਦੇਸ਼ੀ ਪਿਸਟਲ ਤੇ 47 ਮੈਗਜ਼ੀਨ, 1 ਬੁਲੇਟ ਪਰੂਫ਼ ਜੈਕੇਟ ਅਤੇ 368 ਜਿੰਦਾ ਕਾਰਤੂਸ ਬਰਾਮਦ ਹੋਏ। ਗੱਡੀ ਸਵਾਰ ਨੌਜਵਾਨ ਦੀ ਪਛਾਣ ਰੋਹਨ ਖੋਸਲਾ ਪੁੱਤਰ ਸ਼ਿਵ ਕੁਮਾਰ ਵਾਸੀ ਰੂਪ ਨਗਰ ਕਾਲੋਨੀ ਗੇਟ ਹਕੀਮਾਂ ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਸ.ਐੱਸ.�.ਸੀ. ਵਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਮੀਰਾਂਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ. ਐੱਮ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।