10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਦਵੇਸਰ ਮੋਦਗਿਲ ਬਰਾਦਰੀ ਦੇ ਜਠੇਰਿਆਂ ਦਾ ਮੇਲਾ ਕੱਲ੍ਹ

ਅਜੀਤ ਡੈਸਕ 20-06-2026
ਮਾਨਾਂਵਾਲਾ, 19 ਜੂਨ (ਗੁਰਦੀਪ ਸਿੰਘ ਨਾਗੀ)-ਦਵੇਸਰ ਮੋਦਗਿਲ ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਮੇਲਾ 21 ਜੂਨ ਦਿਨ ਐਤਵਾਰ ਨੂੰ ਪਿੰਡ ਅਖਲਾਸਪੁਰ, ਕਸਬਾ ਧਾਰੀਵਾਲ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੋਵੇਗਾ। ਇਹ ਜਾਣਕਾਰੀ ਪਵਨ ਕੁਮਾਰ ਦਵੇਸਰ ਨੇ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਸਵੇਰੇ 9 ਵਜੇ ਹਵਨ ਯੱਗ ਅਤੇ ਪੂਜਾ-ਅਰਚਨਾ ਉਪਰੰਤ ਭਜਨ ਮੰਡਲੀ ਵਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਪਵਨ ਦਵੇਸਰ ਨੇ ਸਮੂਹ ਦਵੇਸਰ ਮੋਦਗਿਲ ਬਰਾਦਰੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਪਹੁੰਚ ਕੇ ਜਠੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਲੰਗਰ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦਾ 361ਵਾਂ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਮੀਰਾਂਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।