03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਸਮੇਰ ਖਲੈਹਿਰਾ ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 23-06-2026

ਜੰਡਿਆਲਾ ਗੁਰੂ, 22 ਜੂਨ (ਪ੍ਰਮਿੰਦਰ ਸਿੰਘ ਜੋਸਨ)- ਪਿੰਡ ਖਲੈਹਿਰਾ ਦੇ ਸਾਬਕਾ ਸਰਪੰਚ ਜਸਮੇਰ ਸਿੰਘ ਖਲੈਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਕਾਂਗਰਸੀ ਆਗੂ ਜਸਮੇਰ ਸਿੰਘ ਖਲੈਹਿਰਾ ਨੇ ਆਪਣੀ ਨਿਯੁਕਤੀ ’ਤੇ ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਕਿਸਾਨ ਕਾਂਗਰਸ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ ਸੰਧੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਸ: ਡੈਨੀ ਬੰਡਾਲਾ ਨੇ ਕਿਹਾ ਕਿ ਜਸਮੇਰ ਸਿੰਘ ਖਲੈਹਿਰਾ ਕਾਂਗਰਸ ਪਾਰਟੀ ਦੇ ਬਹੁਤ ਜੁਝਾਰੂ ਵਰਕਰ ਹਨ ਤੇ ਪਾਰਟੀ ਨੂੰ ਉਨ੍ਹਾਂ ਤੋਂ ਬਹੁਤ ਆਸਾਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿੱਥੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਅਤੇ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ। ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਜਸਮੇਰ ਸਿੰਘ ਖਲੈਹਿਰਾ ਨੂੰ ਨਿਯੁਕਤੀ ਪੱਤਰ ਵੀ ਦਿੱਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ। ਇਸ ਮੌਕੇ ਡਾ. ਹਰਦੀਪ ਸਿੰਘ ਗਦਲੀ, ਬਲਵਿੰਦਰ ਸਿੰਘ ਨਿੱਕਾ ਸਾਬਕਾ ਸਰਪੰਚ, ਹਰਜੀਤ ਸਿੰਘ ਲਾਡੀ ਵਡਾਲੀ ਡੋਗਰਾਂ, ਚਮਕੌਰ ਸਿੰਘ, ਬਲਜੀਤ ਸਿੰਘ ਫੌਜੀ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਛੋਟੇ ਭਰਾ ਨੂੰ ਕੁੱਟਮਾਰ ਤੋਂ ਬਚਾਉਣ ਗਏ ਵੱਡੇ ਭਰਾ ਦੇ ਢਿੱਡ ’ਚ ਮਾਰੀ ਗੋਲੀ ਅਗਲੀ ਖ਼ਬਰ ਫ਼ਿਰੌਤੀ ਤੇ ਡਕੈਤੀ ਗਰੋਹ ਦੇ ਵਿਦੇਸ਼ੀ ਹੈਂਡਲਰਾਂ ਦੇ 3 ਸ਼ੂਟਰ ਅੰਮ੍ਰਿਤਸਰ ’ਚ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।