03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜੀਵਨ ਜੁਗਤਿ ਟ੍ਰੇਨਿੰਗ ਸਮਰ ਕੈਂਪ ਦੇ ਧਾਰਮਿਕ ਅਧਿਆਪਕਾਂ ਦਾ ਸਨਮਾਨ

ਅਜੀਤ ਡੈਸਕ 23-06-2026

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰੂ ਨਗਰੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਸਮੇਤ 26 ਥਾਵਾਂ ‘ਤੇ ਲਗਾਏ 11 ਦਿਨਾ ਜੀਵਨ ਜੁਗਤਿ ਟ੍ਰੇਨਿੰਗ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਧਾਰਮਿਕ ਸਿੱਖਿਆ ਅਤੇ ਸ਼ੁੱਧ ਗੁਰਬਾਣੀ ਉਚਾਰਣ ਦੀ ਸਿੱਖਿਆ ਪ੍ਰਦਾਨ ਕਰਨ ਵਾਲੇ ਵੱਖ ਵੱਖ ਸਕੂਲਾਂ, ਕਾਲਜਾਂ ਅਤੇ ਧਾਰਮਿਕ ਸੁਸਾਇਟੀਆਂ ਨਾਲ ਸਬੰਧਤ ਅਧਿਆਪਕਾਂ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹੋਏ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਰਜਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਸਤਿੰਦਰ ਸਿੰਘ ਚਾਵਲਾ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸ਼ਰਨਜੀਤ ਸਿੰਘ ਪੱਖਿਆਂ ਵਾਲੇ ਤੇ ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਬਖਸ਼ ਸਿੰਘ ਬੱਗਾ, ਭਾਈ ਦਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਵਲੋਂ ਉਕਤ ਧਾਰਮਿਕ ਅਧਿਆਪਕਾਂ ਨੂੰ ਤੋਹਫੇ ਤੇ ਸਨਮਾਨ ਚਿੰਨ ਭੇਟ ਕੀਤੇ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਐਜੂਕੇਸ਼ਨ ਬੋਰਡ ਵਲੋਂ ਅੱਠਵੀਂ ਦੀ ਸਾਲਾਨਾ ਪ੍ਰੀਖਿਆ ’ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਈ. ਸੀ. ਆਰ. ਤੇ ਤਨਖਾਹਾਂ ਦੇ ਬਕਾਇਆਂ ਨੂੰ ਲੈ ਕੇ ਸਟਰੀਟ ਲਾਈਟ ਮੁਲਾਜ਼ਮਾਂ ਨੇ ਕੀਤਾ ਮੁਜ਼ਹਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।