03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ

ਅਜੀਤ ਡੈਸਕ 23-06-2026

ਅੰਮ੍ਰਿਤਸਰ, 22 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਜੇ ਨਗਰ ਗਲੀ ਨੰਬਰ-4 ਵਿਖੇ ਇਲਾਕਾ ਨਿਵਾਸੀਆਂ ਵਲੋਂ ਛਬੀਲ ਲਗਾਈ ਗਈ। ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦੇ ਹੋਏ ਛਬੀਲ ਵੰਡਣ ਦੀ ਸੇਵਾ ਨਿਭਾਈ। ਸ਼ਰਮਾ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਹਮੇਸ਼ਾ ਹੀ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਇਲਾਕਾ ਨਿਵਾਸੀ ਮਹਿੰਦਰ ਪਾਲ, ਰਾਜਨ, ਇੰਦਰਪਾਲ, ਜੋਗਿੰਦਰ ਸਿੰਘ, ਹਰਮਨ ਸਿੰਘ ਨੇ ਬਾਲਕ੍ਰਿਸ਼ਨ ਸ਼ਰਮਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ।

ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਐਜੂਕੇਸ਼ਨ ਬੋਰਡ ਵਲੋਂ ਅੱਠਵੀਂ ਦੀ ਸਾਲਾਨਾ ਪ੍ਰੀਖਿਆ ’ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।