28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਬੰਦ ਪਏ ‘ਰੇਲ ਕੋਚ ਰੈਸਟੋਰੈਂਟ’ ਨੂੰ ਖੁੱਲ੍ਹਣ ਦੀ ਉਡੀਕ

ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸਥਾਪਤ ਕੀਤਾ ‘ਰੇਲ ਕੋਚ ਰੈਸਟੋਰੈਂਟ’ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਿਆ ਹੋਇਆ। ਸੂਰਤ-ਏ-ਹਾਲ ਇਹ ਹੈ ਕਿ ਉਕਤ ਰੈਸਟੋਰੈਂਟ ਦੇ ਬੰਦ ਹੋਣ ਕਾਰਨ ਰੱਖ ਰਖਾਅ ਦੀ ਘਾਟ ਦੇ ਚੱਲਦੇ ਇਸਦੀ ਹਾਲਤ ਮਾੜੀ ਹੁੰਦੀ ਜਾ ਰਹੀ। ਜਾਣਕਾਰੀ ਮੁਤਾਬਕ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਵੀਜ਼ਨ ਵਲੋਂ ਸਾਲ 2023 ‘ਚ ਯਾਤਰੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਉਕਤ ਰੇਲ ਕੋਚ ਰੈਸਟੋਰੈਂਟ ਨੂੰ ਖੋਲ੍ਹਿਆ ਗਿਆ ਸੀ। ਰੇਲਵੇ ਵਲੋਂ ਟੈਂਡਰ ਪ੍ਰਕਿਰਿਆ ਰਾਹੀਂ ਇਸ ਰੈਸਟੋਰੈਂਟ ਦਾ ਠੇਕਾ ਦਿੱਲੀ ਦੀ ਇਕ ਪ੍ਰਾਈਵੇਟ ਕੰਪਨੀ ਨੂੰ 28.30 ਲੱਖ ਪ੍ਰਤੀ ਸਾਲ ਦੇ ਹਿਸਾਬ ਨਾਲ ਪੰਜ ਸਾਲਾਂ ਲਈ ਦਿੱਤਾ ਗਿਆ ਸੀ। ਪਹਿਲੇ ਕੁਝ ਮਹੀਨਿਆਂ ਤੱਕ ਤਾਂ ਇਸ ਰੈਸਟੋਰੈਂਟ ਦਾ ਕਾਰੋਬਾਰ ਚੰਗਾ ਚੱਲਦਾ ਰਿਹਾ ਲੇਕਿਨ ਫਿਰ ਅਚਾਨਕ ਕਾਰੋਬਾਰ ‘ਚ ਕਥਿਤ ਤੌਰ ‘ਤੇ ਘਾਟਾ ਹੋਣ ਕਾਰਨ ਕੰਪਨੀ ਇਸ ਰੈਸਟੋਰੈਂਟ ਨੂੰ ਪੰਜ ਸਾਲ ਠੇਕੇ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਇਸਨੂੰ ਖਾਲੀ ਕਰਕੇ ਚਲੀ ਗਈ, ਜਿਸ ਤੋਂ ਬਾਅਦ ਅੱਜ ਤੱਕ ਇਹ ਰੈਸਟੋਰੈਂਟ ਬੰਦ ਪਿਆ ਹੋਇਆ ਹੈ। ਹਾਲਾਂਕਿ ਰੇਲਵੇ ਵਲੋਂ ਇਸਦਾ ਮਾਰਚ ਮਹੀਨੇ ਟੈਂਡਰ ਵੀ ਜਾਰੀ ਕੀਤਾ ਗਿਆ ਸੀ, ਪਰ 2 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਇਸਨੂੰ ਖੋਲ੍ਹਿਆ ਨਹੀਂ ਜਾ ਸਕਿਆ।
ਕੀ ਕਹਿੰਦੇ ਹਨ ਅਧਿਕਾਰੀ : ਇਸ ਮਾਮਲੇ ‘ਤੇ ਸੰਬੰਧਿਤ ਅਧਿਕਾਰੀ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਦੱਸਿਆ ਕਿ ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਵਲੋਂ ਰੇਲ ਕੋਚ ਰੈਸਟੋਰੈਂਟ ਨੂੰ ਖੋਲ੍ਹਣ ਲਈ ਭਾਰਤੀ ਰੇਲਵੇ ਈ-ਪ੍ਰੋਕਿਊਰਮੈਂਟ ਸਿਸਟਮ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਲਾਟਮੈਂਟ ਹੋਣ ਤੋਂ ਬਾਅਦ ਜਲਦ ਹੀ ‘ਰੇਲ ਕੋਚ ਰੈਸਟੋਰੈਂਟ’ ਨੂੰ ਯਾਤਰੀਆਂ ਲਈ ਖੋਲ੍ਹ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈੱਸਟ-2026 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।