11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜਥੇਦਾਰ 96 ਕਰੋੜੀ ਨੇ ਵੈਨੇਜ਼ੁਏਲਾ ’ਚ ਭੁਚਾਲ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟਾਇਆ

ਅਜੀਤ ਡੈਸਕ 27-06-2026
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਦੇ ਕਾਰਨ ਹੋਈਆਂ ਅਨੇਕਾਂ ਲੋਕਾਂ ਦੀਆਂ ਮੌਤਾਂ ਅਤੇ ਹੋਈ ਭਾਰੀ ਤਬਾਹੀ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਭੁਚਾਲ ਨਾਲ ਕਈ ਸ਼ਹਿਰਾਂ ਵਿਚ ਘਰ, ਇਮਾਰਤਾਂ ਢਹਿ ਗਈਆਂ ਅਤੇ ਗੰਭੀਰ ਰੂਪ ਵਿਚ ਨੁਕਸਾਨੀਆਂ ਗਈਆਂ। ਜਥੇਦਾਰ 96 ਕਰੋੜੀ ਨੇ ਕਿਹਾ ਕਿ ਇਸ ਤਬਾਹੀ ਕਾਰਨ 1500 ਲੋਕ ਜ਼ਖਮੀ ਹੋ ਗਏ ਅਤੇ 188 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਜਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 1956 ਅਧੀਨ ਕੀਤੇ ਜਾ ਰਹੇ ਪ੍ਰਬੰਧ ਦੇ ਕਾਨੂੰਨ ਨੂੰ ਰੱਦ ਕਰਨਾ ਮੰਦਭਾਗਾ-ਐਡਵੋਕੇਟ ਮੀਰਾਂਕੋ... ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।