02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ਵਾਰਡ ਨੰ. 28 ’ਚ ‘ਲੋਕ ਮਿਲਣੀ’ ਸਮਾਗਮ

ਅਜੀਤ ਡੈਸਕ 30-06-2026

ਅੰਮ੍ਰਿਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਲੋਂ ਵਾਰਡ ਨੰ. 28 ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ, ਜਿਸ ’ਚ ਇਲਾਕਾ ਨਿਵਾਸੀਆਂ ਤੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਜੀਵਨਜੋਤ ਕੌਰ ਨੇ ਕਿਹਾ ਕਿ ਵਾਰਡ ਨਿਵਾਸੀਆਂ ਨੇ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਕਾਰਗੁਜ਼ਾਰੀ ਨੂੰ 100 ਫ਼ੀਸਦੀ ਸਹੀ ਦੱਸਦਿਆਂ ਆਪਣੀ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਨਾਲ ਜੁੜੀਆਂ ਮੰਗਾਂ ਉਨ੍ਹਾਂ ਦੇ ਧਿਆਨ ‘ਚ ਆਈਆਂ ਹਨ, ਜਿਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼ ਮਹਾਰਾਜਾ ਰਣਜੀਤ ਸਿੰਘ ਦੀ ਅੰਤਿਮ ਯਾਦਗਾਰ ਅਗਲੀ ਖ਼ਬਰ ਪਿੰਡ ਵੜਿੰਗ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।