08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਰਕਾਰੀ ਆਈ. ਟੀ. ਆਈ. ਵਿਖੇ ਐੱਸ. ਆਈ. ਆਰ. ਜਾਗਰੂਕਤਾ ਮੁਹਿੰਮ ਦਾ ਆਯੋਜਨ

ਅਜੀਤ ਡੈਸਕ 30-06-2026

ਅੰਮਿਤਸਰ, 29 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਆਈ. ਟੀ. ਆਈ. ਰਣਜੀਤ ਐਵੀਨਿਊ ਵਿਖੇ ਰੈਫ੍ਰਿਜਰੇਸ਼ਨ ਤੇ ਏਅਰ ਕੰਡੀਸ਼ਨਿੰਗ ਟ੍ਰੇਡ ਦੇ ਫ਼ਾਈਨਲ ਇਮਤਿਹਾਨ ਦੇਣ ਜਾ ਰਹੇ ਵਿਦਿਆਰਥੀਆਂ ਵਲੋਂ ਟ੍ਰੇਡ ਇੰਚਾਰਜ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਇੰਜੀ: ਸੰਜੀਵ ਕੁਮਾਰ ਸ਼ਰਮਾ ਅਤੇ ਵਿਜੇ ਕੁਮਾਰ, ਜੁਗਰਾਜ ਸਿੰਘ ਪੰਨੂ, ਰਮਨੀਸ ਸ਼ਰਮਾ, ਬਲਜਿੰਦਰ ਕੌਰ ਕੋਆਰਡੀਨੇਟਰ, ਰਵਿੰਦਰ ਸਿੰਘ, ਦੀਕਸ਼ਾ, ਗੁਰਸਿਮਰਨ ਸਿੰਘ, ਵਿਸ਼ਾਲ ਕੁਮਾਰ, ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਪਰਦੀਪ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਇਸ ਦੌਰਾਨ ਵਿਦਿਆਰਥੀਆਂ ਲਈ ਐੱਸ. ਆਈ. ਆਰ. ਸੰਬੰਧੀ ਜਾਗਰੂਕਤਾ ਲੈਕਚਰ ਵੀ ਕਰਵਾਇਆ ਗਿਆ। ਪ੍ਰਿੰ: ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਇਕ ਜ਼ਿੰਮੇਵਾਰ ਸਮਾਜ ਦੀ ਪਹਿਚਾਣ ਹੈ। ਉਨ੍ਹਾਂ ਨੇ ਪੰਜਾਬੀਆਂ ਦੀ ਘਟ ਰਹੀ ਆਬਾਦੀ ‘ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿਚ ਵੀ ਇਸ ਵਿਸ਼ੇ ਬਾਰੇ ਸਕਾਰਾਤਮਕ ਜਾਗਰੂਕਤਾ ਫ਼ੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਇਕ ਰੁੱਖ ਸਿਰਫ਼ ਵਾਤਾਵਰਨ ਦੀ ਰੱਖਿਆ ਹੀ ਨਹੀਂ ਕਰਦਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਵੀ ਰੱਖਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ।

ਪਿਛਲੀ ਖ਼ਬਰ ਅਕਾਲੀਆਂ ਨੇ ਬੇਅਦਬੀ ਦੀਆਂ ਸਾਜਿਸ਼ਾਂ ਘੜਨ ਵਾਲਿਆਂ ਨਾਲ ਹੱਥ ਮਿਲਾਇਆ - ਮੁੱਖ ਮੰਤਰੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।