09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅੰਮ੍ਰਿਤਸਰ ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਐਂਡ ਵਾਰਪ ਨਿਟਰ ਐਸੋਸੀਏਸ਼ਨ ਨੇ ਕੇਜਰੀਵਾਲ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 30-06-2026

ਅੰਮ੍ਰਿਤਸਰ, 29 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਟੈਕਸਟਾਈਲ ਪ੍ਰੋਸੈਸਰ ਐਸੋਸੀਏਸ਼ਨ ਐਂਡ ਵਾਰਪ ਨਿਟਰ ਐਸੋਸੀਏਸ਼ਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ਰਮਾ (ਕੁੱਕੂ) ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਭਰ ‘ਚ ‘ਏਕ ਸ਼ਾਮ ਭੋਲੇ ਕੇ ਨਾਮ’ ਅਧਿਆਤਿਕ ਪ੍ਰੋਗਰਾਮ ਕਰਵਾਉਣਾ ਬਹੁਤ ਹੀ ਸ਼ਲਾਘਾਪੂਰਨ ਕਦਮ ਹੈ। ਉਨ੍ਹਾਂ ਅੰਮ੍ਰਿਤਸਰ ‘ਚ ਕਰਵਾਏ ਉਕਤ ਧਾਰਮਿਕ ਪ੍ਰੋਗਰਾਮ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸ਼ਰਧਾ, ਏਕਤਾ ਅਤੇ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਹਨ। ਉਨ੍ਹਾਂ ਆਸ ਕੀਤੀ ਕਿ ਅਜਿਹੀਆਂ ਪ੍ਰੇਰਨਾਦਾਇਕ ਪਹਿਲਕਦਮੀਆਂ ਸਮਾਜ ਦੇ ਬੰਧਨਾਂ ਨੂੰ ਮਜ਼ਬੂਤ ਬਣਾਉਂਦੀਆਂ ਰਹਿਣ ਅਤੇ ਸ਼ਾਂਤੀ, ਸੇਵਾ ਅਤੇ ਏਕਤਾ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਦੀਆਂ ਰਹਿਣ।

ਪਿਛਲੀ ਖ਼ਬਰ ਰਣਜੀਤ ਐਵੇਨਿਊ ’ਚ ਸਨੂਕਰ ਖੇਡਦੇ ਨੌਜਵਾਨ ’ਤੇ ਹਮਲਾ ਕਰਨ ਵਾਲਿਆਂ ਕੋਲ ਸੀ ਖਿਡਾਉਣਾ ਪਿਸਤੌਲ-ਪੁਲਿਸ ਦਾ ਦਾਅਵਾ ਅਗਲੀ ਖ਼ਬਰ ਸਰਕਾਰ ਦੀ ਭਾਸ਼ਾ ਪ੍ਰਤੀ ਅਪਣਾਈ ਨੀਤੀ ਦਾ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।