26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਗਰੋਹ ਦਾ ਪਰਦਾਫਾਸ਼, 4 ਪਿਸਤੌਲਾਂ ਸਣੇ ਚਾਰ ਮੁਲਜ਼ਮ ਕਾਬੂ

ਅਜੀਤ ਡੈਸਕ 01-07-2026

ਅੰਮ੍ਰਿਤਸਰ, 30 ਜੂਨ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਤੇ ਗ਼ੈਰ ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਦੇ ਮਾਮਲੇ ‘ਚ ਇਕ ਹੋਰ ਮਹੱਤਵਪੂਰਨ ਸਫਲਤਾ ਹਾਸਿਲ ਕੀਤੀ ਹੈ ਜਦੋਂ ਕਿ ਇਕ ਗ਼ੈਰ ਕਾਨੂੰਨੀ ਹਥਿਆਰ ਗਰੋਹ ਦਾ ਪਰਦਾਫਾਸ਼ ਕਰਕੇ ਇਸ ਰੈਕਟ ‘ਚ ਸ਼ਾਮਿਲ 4 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਦੇ ਕਬਜੇ ‘ਚੋਂ ਪੁਲਿਸ ਨੇ 4 ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕਰਨ ‘ਚ ਸਫਲਤਾ ਹਾਸਿਲ ਕੀਤੀ ਗਈ ਹੈ। ਇਹ ਪ੍ਰਗਟਾਵਾ ਡੀ. ਸੀ. ਪੀ. ਆਲਮ ਵਿਜੈ ਸਿੰਘ ਨੇ ਅੱਜ ਇਥੇ ਆਪਣੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ ‘ਚ ਕੀਤਾ ਜਿਨ੍ਹਾਂ ਦੱਸਿਆ ਕਿ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਗਸ਼ਤ ਤੇ ਰੋਜ਼ਮਰ੍ਹਾ ਦੀ ਕਾਰਵਾਈ ਦੌਰਾਨ ਭਰੋਸੇਯੋਗ ਖ਼ੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਨਿਰਵੈਲ ਸਿੰਘ ਨਵੀ ਤੇ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਦੀ ਤਲਾਸ਼ੀ ਦੌਰਾਲ ਇਨ੍ਹਾਂ ਤੋਂ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਆਦਿ ਬਰਾਮਦ ਹੋਏ। ਗ੍ਰਿਫਤਾਰ ਕੀਤੇ ਮੁਲਜ਼ਮ ਨਿਰਵੈਲ ਸਿੰਘ ਨਵੀ ਦੀ ਕੀਤੀ ਪੁਛਗਿੱਛ ਉਪਰੰਤ ਪੁਲਿਸ ਟੀਮਾਂ ਨੇ ਹੋਰ ਸੁਰਾਗ ਲੱਭੇ ਅਤੇ ਜਸ਼ਨਪ੍ਰੀਤ ਸਿੰਘ ਜਸ਼ਨ ਤੇ ਗੁਰਵਿੰਦਰ ਸਿੰਘ ਉਰਫ ਗਿੰਦਾ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਦੇ ਕਾਬੇ ‘ਚ ਇਕ ਪਿਸਤੌਲ ਹੋਰ ਬਰਾਮਦ ਕੀਤਾ ਗਿਆ। ਜਦੋਂ ਕਿ ਨਿਰਵੈਲ ਸਿੰਘ ਉਰਫ ਨਵੀ ਦੀ ਹੋਰ ਪੁਛਗਿੱਛ ਦੌਰਾਨ ਮੈਗਜੀਨਾ ਸਮੇਤ ਪਿਸਤੌਲ ਬਰਾਮਦ ਕੀਤਾ ਗਿਆ ਜਿਸ ਨਾਲ ਪਿਸਤੌਲਾਂ ਦੀ ਗਿਣਤੀ 4 ਤੱਕ ਅਪੜ ਗਈ ਤੇ ਮੁਲਜ਼ਮਾਂ ਦੁਆਰਾ ਚਲਾਈ ਜਾ ਰਹੀ ਵਿਆਪਕ ਗੈਰ ਕਾਨੂੰਨੀ ਹਥਿਆਰ ਸਪਲਾਈ ਦੀ ਲੜੀ ਦਾ ਪਰਦਾਫਾਸ਼ ਹੋਇਆ। ਇਨ੍ਹਾਂ ਮੁਲਜ਼ਮਾਂ ਦੇ 2 ਹੋਰ ਸਹਿ ਦੋਸ਼ੀ ਅਹਿਸਾਸ ਕੁਮਾਰ ਤੇ ਰਣਜੀਤ ਸਿੰਘ ਨੂੰ ਨਾਮਜਦ ਕੀਤਾ ਗਿਆ ਜੋ ਇਨ੍ਹਾਂ ਦੇ ਗ਼ੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਤੇ ਬਰਾਮਦਗੀ ‘ਚ ਸਰਗਰਮੀ ਨਾਲ ਸ਼ਾਮਿਲ ਸਨ। ਇਹ ਵੀ ਪਤਾ ਲੱਗਿਆ ਹੈ ਕਿ ਨਿਰਵੈਲ ਸਿੰਘ ਨਵੀ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਪਹਿਲਾਂ ਹੀ ਨਸ਼ੇ ਦੀ ਤਸਕਰੀ ਦਾ ਪਰਚਾ ਦਰਜ ਹੈ। ਇਸ ਮਾਮਲੇ ‘ਚ 8 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਸੀ। ਅਤੇ ਨਿਰਵੈਲ ਸਿੰਘ ਨਵੀ ਆਪਣੇ ਇਕ ਹੋਰ ਸਾਥੀ ਨਾਲ ਛੇਹਰਟਾ ਵਿਖੇ ਦਰਜ ਅਪਰਾਧਿਕ ਮਾਮਲੇ ‘ਚ ਨਾਮਜਦ ਹੈ ਜਿਸ ‘ਚ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਤੇ ਗੋਲੀਬਾਰੀ ਨਾਲ ਸੰਬੰਧਿਤ ਸੀ। ਇਸ ਮੌਕੇ ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ, ਏ.ਸੀ.ਡੀ. ਪੀ. ਪ੍ਰੀਤਇੰਦਰ ਸਿੰਘ, ਇੰਸ: ਲਵਪ੍ਰੀਤ ਸਿੰਘ ਸੁਲਤਾਨਵਿੰਡ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਿਜਲੀ ਦੇ ਅਣ ਐਲਾਨੇ ਕੱਟਾਂ ਖਿਲਾਫ ਕਿਸਾਨ ਜਥੇਬੰਦੀਆਂ ਨੇ ਝਬਾਲ ਚੌਕ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਅਗਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।