30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਲਕਾ ਜੰਡਿਆਲਾ ਦੇ ਕਾਂਗਰਸੀ ਵਰਕਰ ਸਰਪੰਚ ਹਰਜਿੰਦਰ ਸਿੰਘ ਦੀ ਕਿਸਾਨ ਕਾਂਗਰਸ ਪੰਜਾਬ ਦੇ ਉੱਪ-ਪ੍ਰਧਾਨ ਵਜੋਂ ਨਿਯੁਕਤੀ

ਅਜੀਤ ਡੈਸਕ 03-07-2026

ਮਾਨਾਂਵਾਲਾ, 2 ਜੁਲਾਈ (ਗੁਰਦੀਪ ਸਿੰਘ ਨਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਨਜ਼ਦੀਕੀ ਤੇ ਜੁਝਾਰੂ ਕਾਂਗਰਾਸੀ ਵਰਕਰ ਸਰਪੰਚ ਹਰਜਿੰਦਰ ਸਿੰਘ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਹਲਕਾ ਜੰਡਿਆਲਾ ਗੁਰੂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਲ ਇੰਡੀਆ ਕਿਸਾਨ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ, ਸੀਨੀਅਰ ਆਗੂ ਭੂਪੇਸ਼ ਬਘੇਲ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹਰਜਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਤੇ ਸਨਮਾਨਿਤ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਅਮਨ-ਕਾਨੂੰਨ ਦੀ ਡਾਵਾਂਡੋਲ ਹੋਈ ਸਥਿਤੀ ਵਿਚ ਵੱਡੇ ਸੁਧਾਰ ਲਿਆਵਾਂਗੇ। ਇਸ ਮੌਕੇ ਨਵ ਨਿਯੁਕਤ ਉੱਪ ਪ੍ਰਧਾਨ ਹਰਜਿੰਦਰ ਸਿੰਘ ਸਰਪੰਚ ਨੇ ਆਖਿਆ ਕਿ ਉਹ ਪਾਰਟੀ ਦੀ ਸਮੁੱਚੀ ਹਾਈਕਮਾਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਭੂਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਤਹਿਦਿਲੋਂ ਧੰਨਵਾਦੀ ਹਨ । ਇਸ ਮੌਕੇ ਸਰਪੰਚ ਸੁਰਜੀਤ ਸਿੰਘ, ਅਜੀਤ ਸਿੰਘ, ਲਖਵਿੰਦਰ ਸਿੰਘ, ਅਜਾਇਬ ਸਿੰਘ, ਸਿਮਰਨਜੀਤ ਸਿੰਘ, ਮਿਹਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਮੱਖਣ ਸਿੰਘ, ਸੁਖਚੈਨ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ, ਹਰਭਜਨ ਸਿੰਘ, ਅਮਨਦੀਪ ਸਿੰਘ, ਗੁਰਚਰਨ ਸਿੰਘ, ਹਰਚਰਨ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਵਰਿੰਦਰ ਸਿੰਘ, ਮੇਜਰ ਸਿੰਘ, ਮਹਿੰਦਰ ਸਿੰਘ, ਗੁਰਮੇਜ ਸਿੰਘ, ਸੁਲੱਖਣ ਸਿੰਘ, ਲਵਪ੍ਰੀਤ ਸਿੰਘ, ਜੁਗਰਾਜ ਸਿੰਘ, ਪਲਵਿੰਦਰ ਸਿੰਘ, ਕਮਲਦੀਪ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜਰ ਸਨ।

ਪਿਛਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਦੇ ਸਨਮਾਨ ਲਈ ਇਤਿਹਾਸਕ ਫੈਸਲਾ-ਚੇਅਰਮੈਨ ਛੀਨਾ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਲੰਗੜੋਆ ਬਾਈਪਾਸ ਅੰਦੋਲਨ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।