30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਮੈਂਬਰਾਂ ਨੂੰ ਸਾਬਕਾ ਉਪ ਮੁਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ

ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ. ਪੀ. ਸੋਨੀ ਦੀ ਅਗਵਾਈ ਹੇਠ ਹਲਕਾ ਕੇਂਦਰੀ ਵਿਖੇ ਮਹਿਲਾ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸਮਾਗਮ ‘ਚ ਉੱਚੇਚੇ ਤੌਰ ‘ਤੇ ਸੂਬਾਈ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਰੀਨਾ ਚੋਪੜਾ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਰਜਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਨਾਰੀ ਸ਼ਕਤੀ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਰਾਹੁਲ ਗਾਂਧੀ ਦੀ ਦੂਰ ਦ੍ਰਿਸ਼ਟੀ ਕਾਂਗਰਸ ਦੀ ਵਿਚਾਰਧਾਰਾ ਅਤੇ ਲੋਕ-ਹਿਤ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਮਹਿਲਾ ਵਰਕਰਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਮਹਿਲਾਵਾਂ ਨੂੰ ਬਰਾਬਰੀ ਦਾ ਸਨਮਾਨ ਅਤੇ ਲੀਡਰਸ਼ਿਪ ਦੇ ਮੌਕੇ ਦਿੰਦੀ ਆਈ ਹੈ। ਉਨ੍ਹਾਂ ਮਹਿਲਾ ਟੀਮ ਨੂੰ ਹੋਰ ਸ਼ਸਕਤੀਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਟੀਮ ਹਲਕਾ ਸੈਂਟਰਲ ਵਿਚ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰੇਗੀ ਲੋਕਾਂ ਦੀ ਆਵਾਜ਼ ਬਣੇਗੀ ਅਤੇ ਪਾਰਟੀ ਨੂੰ ਜਨ-ਜਨ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਕਾਂਗਰਸ ਦੀ ਅਸਲ ਤਾਕਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਰ ਵਰਕਰ ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਦ੍ਰਿੜਤਾ ਨਾਲ ਲੜੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਭੇਟ ਕਰਦਿਆਂ ਓ. ਪੀ. ਸੋਨੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਨਿਸ਼ਠਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਪਿੰਡ ਬਹਿੜਵਾਲ ਵਿਖੇ ਮਹਾਂਪੁਰਸ਼ ਬਾਬਾ ਕਾਲਾ ਮਾਹਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ੍ਹ ਅਗਲੀ ਖ਼ਬਰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਧਦੇ ਪ੍ਰਭਾਵ ਕਾਰਨ ਤੇਜ਼ੀ ਨਾਲ ਬਦਲ ਰਿਹਾ ਨੌਕਰੀਆਂ ਦਾ ਦਾਇਰਾ-ਡਾ. ਕੇ. ਐੱਸ. ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।