29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਿੰਡ ਬਹਿੜਵਾਲ ਵਿਖੇ ਮਹਾਂਪੁਰਸ਼ ਬਾਬਾ ਕਾਲਾ ਮਾਹਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ੍ਹ

ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਖੇਮਕਰਨ ਰੋਡ ‘ਤੇ ਅਲਗੋਂ ਕੋਠੀ ਨੇੜੇ ਸਥਿਤ ਪਿੰਡ ਬਹਿੜਵਾਲ ਵਿਖੇ ਸਥਿਤ ਗੁਰਦੁਆਰਾ ਬਾਬਾ ਕਾਲਾ ਮਾਹਰ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਮੈਂਬਰ ਸ਼੍ਰੋਮਣੀ ਕਮੇਟੀ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਰਹਿਨੁਮਾਈ ਤਹਿਤ 3 ਅਤੇ 4 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਇਸ ਦੌਰਾਨ 3 ਜੁਲਾਈ ਨੂੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਉਪ੍ਰੰਤ ਖੁੱਲੇ ਪੰਡਾਲ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਤੇ ਸਾਥੀ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ ਤੇ ਗਿਆਨੀ ਗੁਰਮਿੰਦਰ ਸਿੰਘ, ਬੀਬੀ ਰੁਪਿੰਦਰ ਕੌਰ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਮਨਬੀਰ ਸਿੰਘ ਪਹੂਵਿੰਡ ਦਾ ਢਾਡੀ ਜਥਾ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਸਰਵਨ ਕਰਾਉਣਗੇ। ਸ: ਬਹਿੜਵਾਲ ਨੇ ਦੱਸਿਆ ਕਿ 4 ਜੁਲਾਈ ਨੂੰ ਭਾਈ ਸਰਦੂਲ ਸਿੰਘ ਘਰਿਆਲਾ, ਕਵੀਸ਼ਰੀ ਜਥੇ ਭਾਈ ਜੋਗਾ ਸਿੰਘ ਭਾਗੋਵਾਲ ਅਤੇ ਭਾਈ ਸੁੱਚਾ ਸਿੰਘ ਦੇ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਮਾਝਾ ਸਪੋਰਟਸ ਕਲੱਬ ਵਲੋਂ ਪ੍ਰਸਿੱਧ ਟੀਮਾਂ ਦਰਮਿਆਨ ਕਬੱਡੀ ਦਾ ਮੈਚ ਵੀ ਹੋਵੇਗਾ।

ਪਿਛਲੀ ਖ਼ਬਰ ਠੇਕਿਆਂ ਦੇ ਕਰਿੰਦਿਆਂ ਵਲੋਂ ਸ਼ਰਾਬ ਦੀ ਵਿਕਰੀ ’ਤੇ ਗਾਹਕਾਂ ਤੋਂ ਕੀਤੀ ਜਾ ਰਹੀ ਵੱਧ ਵਸੂਲੀ ਅਗਲੀ ਖ਼ਬਰ ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਮੈਂਬਰਾਂ ਨੂੰ ਸਾਬਕਾ ਉਪ ਮੁਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।