02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੰਡਾ ਸਿੰਘ ਕਾਲੋਨੀ ’ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀ ਅੰਮ੍ਰਿਤਸਰ ਤਰਨ ਤਾਰਨ ਰੋਡ ਸਥਿਤ ਗੰਡਾ ਸਿੰਘ ਕਾਲੋਨੀ, ਗਲੀ ਨੰਬਰ 3-ਏ ’ਚ ਪਾਣੀ ਦੀ ਨਿਕਾਸੀ ਦਰੁਸਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਮੁਤਾਬਕ ਥੋੜ੍ਹੀ ਜਿਹੀ ਬਾਰਿਸ਼ ਆਉਣ ਨਾਲ ਹੀ ਪੂਰੀ ਗਲੀ ’ਚ ਪਾਣੀ ਖੜ੍ਹ ਜਾਂਦਾ ਹੈ, ਇਸ ਦੌਰਾਨ ਜਿਥੇ ਲੋਕਾਂ ਦਾ ਕਈ-ਕਈ ਦਿਨ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਦੁੱਭਰ ਹੁੰਦਾ ਹੈ, ਉਥੇ ਹੀ ਇਨ੍ਹਾਂ ਇਲਾਕਿਆਂ ’ਚ ਆਵਾਜਾਈ ਵੀ ਪ੍ਰਭਾਵਿਤ ਹੋ ਜਾਂਦੀ ਹੈ । ਗਲੀ ’ਚ ਰਹਿੰਦੇ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਸਭ ਤੋਂ ਵੱਧ ਦਿੱਕਤਾਂ ਆਉਂਦੀਆਂ ਹਨ। ਲੰਬੇ ਸਮੇਂ ਤੱਕ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਮੱਛਰਾਂ ਦੀ ਭਰਮਾਰ ਹੋਣ ਕਰਕੇ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫ਼ੈਲਣ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ। ਇਸ ਦੌਰਾਨ ਸਮੂਹ ਗਲੀ ਨਿਵਾਸੀਆਂ ਨੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਪਾਸੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ’ਚ ਰੱਖਦੇ ਹੋਏ ਗਲੀ ਨੰਬਰ 3-ਏ ਦਾ ਨਿਰਮਾਣ ਅਤੇ ਨਵੇਂ ਸੀਵਰੇਜ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਜਲਦੀ ਤੋਂ ਜਲਦੀ ਕਰਵਾਇਆ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਮਿਲ ਸਕੇ।

ਪਿਛਲੀ ਖ਼ਬਰ ਐੱਸ.ਸੀ. ਵਿੰਗ ‘ਆਪ’ ਦੀ ਪ੍ਰਧਾਨ ਦੱਸ ਕੇ ਔਰਤ ਵਲੋਂ 2 ਲੱਖ ਦੀ ਠੱਗੀ ਮਾਰਨ ਦੀ ਕੋਸ਼ਿਸ਼ ਅਗਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਸਵਾਰੀਆਂ ਨਾਲ ਭਰੇ ਆਟੋ ’ਚ ਤੇਜ ਰਫ਼ਤਾਰ ਕਾਰ ਨੇ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।