02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨਿਗਮ ਨੇ ਧਾਰਮਿਕ ਸਥਾਨ ਦੇ ਨਾਂਅ ’ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਦਾ ਕੰਮ ਬੰਦ ਕਰਵਾਇਆ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)- ਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ’ਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀ ਰਹਿਨੁਮਾਈ ’ਚ ਅਸਟੇਟ ਵਿਭਾਗ ਦੀ ਟੀਮ ਵਲੋਂ ਅਸਟੇਟ ਅਫ਼ਸਰ ਕਮ ਸੈਕਟਰੀ ਸੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ, ਜਿਸ ’ਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਹੋਰ ਮੈਂਬਰ ਮੌਜੂਦ ਸਨ, ਨੇ ਕਚਹਿਰੀ ਚੌਕ ਨੇੜੇ ਮਾਲ ਰੋਡ ’ਤੇ ਸਰਕਾਰੀ ਜ਼ਮੀਨ ’ਤੇ ਇਕ ਧਾਰਮਿਕ ਸਥਾਨ ਦੇ ਨਾਮ ਹੇਠ ਕੀਤੇ ਜਾ ਰਹੇ ਕਬਜ਼ੇ ਦੇ ਕੰਮ ਨੂੰ ਬੰਦ ਕਰਵਾਇਆ। ਨਿਗਮ ਦੀ ਇਸ ਕਾਰਵਾਈ ਦੇ ਵਿਰੋਧ ਵਿਚ ਕੁਝ ਲੋਕ ਵੀ ਸਾਹਮਣੇ ਆਏ ਪਰ ਨਿਗਮ ਨੇ ਕਾਰਵਾਈ ਅੰਜਾਮ ਦਿੰਦੇ ਹੋਏ ਨਿਰਮਾਣ ਕਾਰਜ਼ਾ ਲਈ ਵਰਤੀ ਜਾਣ ਵਾਲੀ ਸਮੱਗਰੀ ਜ਼ਬਤ ਕੀਤੀ ਅਤੇ ਵਿਰੋਧ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਨਿਗਮ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਕਿਸੇ ਵੀ ਬਹਾਨੇ ਹੇਠ ਸਰਕਾਰੀ ਜ਼ਮੀਨ ਜਾਂ ਜਨਤਕ ਥਾਂ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਜਨਤਕ ਸੰਪਤੀ ਦੀ ਸੁਰੱਖਿਆ ਅਤੇ ਸੜਕਾਂ, ਫੁੱਟਪਾਥਾਂ ਅਤੇ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨ ‘ਤੇ ਕਿਸੇ ਵੀ ਤਰ੍ਹਾਂ ਦਾ ਗ਼ੈਰ-ਕਾਨੂੰਨੀ ਕਬਜ਼ਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿਚ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਜਾਰੀ ਰਹੇਗੀ।

ਪਿਛਲੀ ਖ਼ਬਰ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਸੰਬੰਧੀ ਦਿਸ਼ਾ ਕਮੇਟੀ ਦੀ ਔਜਲਾ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਨਿਗਮ ਵਲੋਂ ਗੋਲ ਬਾਗ, ਮਕਬੂਲ ਰੋਡ ਅਤੇ ਰਤਨ ਸਿੰਘ ਚੌਂਕ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।