02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੀਵਨ ਜੁਗਤ ਸਮਾਗਮਾਂ ਲਈ ਤਿਆਰੀ ਸਮਾਗਮ ਅਰੰਭ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)- ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਤਹਿਤ ਇਸ ਵਾਰ ਇਨ੍ਹਾਂ ਸਮਾਗਮਾਂ ਤੋਂ ਪਹਿਲਾਂ 5 ਪ੍ਰੇਰਨਾ ਅਤੇ ਤਿਆਰੀ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਬਰਸਾਤੀ ਨਾਲਾ ਸੁਲਤਾਨਵਿੰਡ ਰੋਡ ਤੋਂ ਹੋਈ। ਅੰਮ੍ਰਿਤ ਵੇਲੇ ਸੁਸਾਇਟੀ ਦੇ ਮੈਂਬਰਾਂ ਅਤੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਕੀਤੇ ਗਏ। ਭਾਈ ਰਣਜੀਤ ਸਿੰਘ ਰਸੀਲਾ ਅਤੇ ਬੀਬੀ ਸੁਖਰਾਜ ਕੌਰ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਅਤੇ ਗਿਆਨੀ ਅੰਮ੍ਰਿਤਪਾਲ ਸਿੰਘ ਜੰਡਿਆਲਾ ਗੁਰੂ ਨੇ ਗੁਰਬਾਣੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਬਾਰੇ ਗੁਰਮਤਿ ਵਿਚਾਰਾਂ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਉਪਰੰਤ ਭਾਈ ਗੁਰਬਖਸ਼ ਸਿੰਘ ਬੱਗਾ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਅਤੇ ਗ੍ਰੰਥੀ ਸਿੰਘ ਨੂੰ ਸਿਰਪਾਓ ਭੇਟ ਕੀਤੇ। ਇਸ ਸਮਾਗਮ ਵਿਚ ਸੰਗਤਾਂ ਦੀ ਹਾਜ਼ਰੀ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਭਾਈ ਜਗਦੀਸ਼ ਸਿੰਘ, ਭਾਈ ਸਤਿੰਦਰ ਸਿੰਘ ਚਾਵਲਾ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸ਼ਰਨਜੀਤ ਸਿੰਘ ਡੀ.ਈ.ਸੀ. ਫੈਨ, ਜੋਗਿੰਦਰ ਸਿੰਘ ਟੰਡਨ, ਅਵਤਾਰ ਸਿੰਘ ਖਾਲਸਾ, ਭੁਪਿੰਦਰ ਸਿੰਘ, ਜਗਜੀਤ ਸਿੰਘ, ਜਗਦੀਸ਼ ਸਿੰਘ ਵਾਲੀਆ, ਇੰਜੀ. ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਤੇ ਜਸਬੀਰ ਸਿੰਘ ਅਰੋੜਾ ਵੀ ਹਾਜ਼ਰ ਸਨ । ਭਾਈ ਜਸਬੀਰ ਸਿੰਘ ਨੇ ਦੱਸਿਆ ਕਿ ਜੁਲਾਈ ਮਹੀਨੇ ਦੇ 5 ਪ੍ਰੇਰਨਾ ਅਤੇ ਤਿਆਰੀ ਸਮਾਗਮਾਂ ਦਾ ਦੂਸਰਾ ਸਮਾਗਮ ਤੇਰਾ ਆਸਰਾ ਸੇਵਾ ਸਹਿਯੋਗ ਭਲਾਈ ਸੈਂਟਰ, ਰਾਧਾ ਕ੍ਰਿਸ਼ਨ ਕਲੋਨੀ, ਦਾਣਾ ਮੰਡੀ ਭਗਤਾਂ ਵਾਲਾ ਵਿਖੇ 12 ਜੁਲਾਈ ਸਵੇਰੇ 7 ਤੋਂ 10 ਵਜੇ ਤੱਕ ਹੋਵੇਗਾ ਤੇ ਸਲਾਨਾ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਤਹਿਤ 38 ਵਡੇ ਗੁਰਮਤਿ ਸਮਾਗਮ 1 ਅਗਸਤ ਤੋਂ 12 ਸਤੰਬਰ ਤੱਕ ਅੰਮ੍ਰਿਤਸਰ ਦੇ ਵੱਖ ਵੱਖ ਅਸਥਾਨਾਂ ਤੇ ਹੋਣਗੇ।

ਪਿਛਲੀ ਖ਼ਬਰ ਵੋਟਰ ਸੂਚੀ ਸੋਧ ਦਾ ਕੰਮ 10 ਜੁਲਾਈ ਤੱਕ ਮਿਸ਼ਨ ਮੋਡ ਵਿੱਚ ਪੂਰਾ ਕਰੋ: ਡੀ.ਸੀ. ਡਾ. ਵਿਵੇਕ ਭਾਰਤੀ ਨਿਰਧਾਰਤ ਸਮੇਂ ਦੇ ਅ... ਅਗਲੀ ਖ਼ਬਰ ਬੀਬੀ ਕੌਲਾਂ ਜੀ ਸੀਨੀ. ਸੈਕੰਡਰੀ ਸਕੂਲ ਵਿਖੇ ਦੋ ਦਿਨਾ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।