08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਐੱਨ. ਓ. ਸੀ. ਫਾਈਲ ਪਾਸ ਕਰਵਾਉਣ ਲਈ ਕਲਰਕ ’ਤੇ ਰਿਸ਼ਵਤ ਮੰਗਣ ਦੇ ਦੋਸ਼

ਅਜੀਤ ਡੈਸਕ 08-07-2026

ਅੰਮ੍ਰਿਤਸਰ, 7 ਜੁਲਾਈ (ਹਰਮਿੰਦਰ ਸਿੰਘ)- ਨਗਰ ਨਿਗਮ ’ਚ ਭ੍ਰਿਸ਼ਟਾਚਾਰ ਇਸ ਕਦਰ ਵੱਧ ਗਿਆ ਹੈ ਕਿ ਨਿਗਮ ਦੇ ਮੁਲਾਜ਼ਮਾਂ ਨੂੰ ਆਪਣੇ ਹੀ ਦਫਤਰੀ ਕੰਮ ਕਰਵਾਉਣ ਲਈ ਰਿਸ਼ਵਤ ਦੇਣੀ ਪੈ ਰਹੀ ਹੈ। ਇਸ ਦੇ ਬਾਅਦ ਵੀ ਕੰਮ ਕਰਨ ਤੋਂ ਸੰਬੰਧਿਤ ਕਰਮਚਾਰੀਆਂ ਵਲੋਂ ਆਨਾਕਾਨੀ ਕੀਤੀ ਜਾਂਦੀ ਹੈ । ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਪਰ ਇਨ੍ਹਾਂ ਸ਼ਿਕਾਇਤਾਂ ਦੀ ਵੀ ਕੋਈ ਪ੍ਰਵਾਨ ਨਹੀ ਕੀਤੀ ਜਾ ਰਹੀ । ਬਿਕਰਮਜੀਤ ਨਾਮਕ ਇਕ ਸੀਵਰਮੈਨ ਵਲੋਂ ਨਿਗਮ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਵਲੋਂ ਸੈਨੇਟਰੀ ਇੰਸਪੈਕਟਰ ਦਾ ਕੋਰਸ ਕਰਨ ਲਈ ਐਨ.ਓ.ਸੀ. ਦੀ ਫਾਇਲ ਇਕ ਅਮਲਾ ਕਲਰਕ ਨੂੰ ਦਿੱਤੀ ਗਈ । ਜਿਸ ਦੇ ਬਦਲੇ ’ਚ ਪਹਿਲਾਂ ਉਸ ਕੋਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ ਅਤੇ ਬਾਅਦ ਵਿਚ ਉਸ ਦਾ 10 ਹਜ਼ਾਰ ਰੁਪਏ ਦੇਣਾ ਤੈਅ ਹੋਇਆ ਜਿਸ ‘ਚੋਂ 5 ਹਜ਼ਾਰ ਰੁਪਏ ਉਸ ਵਲੋਂ ਦੇ ਦਿੱਤੇ। ਇਸ ਉਪਰੰਤ ਉਸ ਦੇ ਸਰਟੀਫਕੇਟ ’ਤੇ ਇਤਰਾਜ਼ ਲਗਾ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਐਨ.ਓ.ਸੀ. ਜਾਰੀ ਕਰਨ ਲਈ 30 ਹਜ਼ਾਰ ਦੀ ਮੰਗ ਕੀਤੀ ਗਈ । ਉਸ ਨੇ ਦੱਸਿਆ ਕਿ ਉਹ ਐਨ.ਓ.ਸੀ. ਪ੍ਰਾਪਤ ਕਰਨ ਲਈ ਕਈ ਮਹੀਨਿਆਂ ਤੋਂ ਖੱਜਲ ਖੁਆਰ ਹੋ ਰਿਹਾ ਹੈ । ਉਸ ਕੋਲੋਂ 10 ਹਜ਼ਾਰ ਰੁਪਏ ਲੈ ਕੇ ਵੀ ਉਸ ਦਾ ਕੰਮ ਨਹੀ ਕੀਤਾ ਜਾ ਰਿਹਾ। ਇਸ ਮਾਮਲੇ ਦੀ ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਨਿਗਮ ਕਮਿਸ਼ਨਰ ਵਲੋਂ ਇਸ ਪੜਤਾਲ ਸਹਾਇਕ ਕਮਿਸ਼ਨਰ ਨੂੰ ਸੌਪ ਦਿੱਤੀ ਹੈ। ਇੱਥੇ ਇਹ ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਅਮਲਾ ਕਲਰਕਾਂ ਦੇ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਲੱਗ ਚੁੱਕੇ ਹਨ ਅਤੇ ਇਹ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ । ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਲੋਂ ‘ਨੋ ਵਰਕ ਡੇਅ’ ਅਗਲੀ ਖ਼ਬਰ ਪਾਬੰਦੀ ਦੇ ਬਾਵਜੂਦ ਲੋਕਾਂ ’ਚ ਵਧੀ ‘ਸਤਲੁਜ’ ਫ਼ਿਲਮ ਦੀ ਲੋਕਪ੍ਰਿਅਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।