10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼ੱਕੀ ਹਾਲਤ ’ਚ ਦੋ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਅਜੀਤ ਡੈਸਕ 09-07-2026
ਜੰਡਿਆਲਾ ਗੁਰੂ, 8 ਜੁਲਾਈ (ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੇ ਚੌੜਾ ਬਾਜ਼ਾਰ ਵਿਚ ਬੀਤੀ ਰਾਤ ਕਰੀਬ 1:30 ਵਜੇ ਬਿਜਲੀ ਦੀਆਂ ਤਾਰਾਂ ’ਚ ਹੋਏ ਸ਼ੱਕੀ ਹਾਲਤ ’ਚ ਦੋ ਦੁਕਾਨਾਂ ਨੂੰ ਅੱਗ ਲੱਗ ਗਈ। ਇਸ ਘਟਨਾ ’ਚ ਮੱਦੀ ਫਰੂਟ ਵਾਲੇ ਅਤੇ ਬੱਬੀ ਬਰਤਨ ਸਟੋਰ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਦੋਵੇਂ ਦੁਕਾਨਦਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਬੱਬੀ ਬਰਤਨ ਸਟੋਰ ਦੇ ਮਾਲਕ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਦੁਕਾਨ ਦੇ ਸਾਹਮਣੇ ਰਹਿੰਦੇ ਕਿਰਾਏਦਾਰਾਂ ਨੇ ਫੋਨ ਕਰਕੇ ਅੱਗ ਲੱਗਣ ਦੀ ਸੂਚਨਾ ਦਿੱਤੀ । ਇਸ ਉਪਰੰਤ ਉਹ ਆਪਣੇ ਬੇਟੇ ਅਤੇ ਹੋਰ ਸਾਥੀਆਂ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਗੁਆਂਢੀਆਂ ਦੀ ਪਾਣੀ ਵਾਲੀ ਟੈਂਕੀ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ । ਅੱਗ ਦੀਆਂ ਲਪਟਾਂ ਬਹੁਤ ਤੇਜ਼ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਪਿਆ ਪਿੱਤਲ, ਸਟੀਲ, ਤਾਂਬਾ, ਸਿਲਵਰ, ਪਲਾਸਟਿਕ ਅਤੇ ਹੋਰ ਕੀਮਤੀ ਸਾਮਾਨ ਅੱਗ ਕਾਰਨ ਬੁਰੀ ਤਰ੍ਹਾਂ ਨੁਕਸਾਨ ਗਿਆ । ਦੂਜੇ ਪਾਸੇ ਮੱਦੀ ਫਰੂਟ ਵਾਲੇ ਨੇ ਦੱਸਿਆ ਕਿ ਅੱਗ ਕਾਰਨ ਉਸ ਦੀ ਦੁਕਾਨ ’ਚ ਰੱਖੇ ਜੂਸਰ, ਕੈਂਡੀ ਮਸ਼ੀਨ, ਫਰਿੱਜ, ਪਲਾਸਟਿਕ ਦੀਆਂ ਬੋਤਲਾਂ, ਫਲ ਅਤੇ ਹੋਰ ਸਾਮਾਨ ਸੜ ਕੇ ਨਸ਼ਟ ਹੋ ਗਿਆ । ਦੁਕਾਨਦਾਰਾਂ ਅਨੁਸਾਰ ਸਵੇਰੇ ਸੀ. ਸੀ. ਟੀ. ਵੀ. ਫੁਟੇਜ ਦੇਖਣ ‘ਤੇ ਪਤਾ ਲੱਗਿਆ ਕਿ ਫਰੂਟ ਦੀ ਦੁਕਾਨ ਦੇ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੇ ਗੁੱਛੇ ਵਿਚ ਪਹਿਲਾਂ ਅੱਗ ਲੱਗੀ, ਜਿਸ ਤੋਂ ਬਾਅਦ ਅੱਗ ਨੇ ਦੋਵੇਂ ਦੁਕਾਨਾਂ ਨੂੰ ਆਪਣੀ ਲਪੇਟ ’ਚ ਲੈ ਲਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ ਵਿਰਕ, ਵਿਜੈ ਕੁਮਾਰ ਮੱਟੀ ਅਤੇ ਹੋਰ ਪਤਵੰਤੇ ਵਿਅਕਤੀ ਵੀ ਮੌਕੇ ’ਤੇ ਪਹੁੰਚੇ । ਇਸ ਘਟਨਾ ਤੋਂ ਬਾਅਦ ਬਰਤਨ ਬਾਜ਼ਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿਚ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ, ਬਿਜਲੀ ਵਿਭਾਗ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਿਸ਼ੇਸ਼ ਤੌਰ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੋਲੋਂ ਮੰਗ ਕੀਤੀ ਕਿ ਪੀੜਤ ਦੁਕਾਨਦਾਰਾਂ ਦੇ ਨੁਕਸਾਨ ਦਾ ਮੁਆਇਨਾ ਕਰਵਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ ਨਗਰ ਨਿਗਮ ਨੇ ਲੋਹਗੜ੍ਹ ਗੇਟ ਅਤੇ ਹਰੀਪੁਰਾ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ ਅਗਲੀ ਖ਼ਬਰ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ’ਚ ਧੜ੍ਹਾਧੜ੍ਹ ਬਣਾਏ ਜਾ ਰਹੇ ਕੂੜੇ ਦੇ ਡੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।