10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੁਲਿਸ ਸਪੈਸ਼ਲ ਸੈੱਲ ਮਜੀਠਾ ਨੇ ਅਦਾਲਤ ਤੋਂ ਭਗੌੜਾ ਵਿਅਕਤੀ ਕੀਤਾ ਕਾਬੂ

ਅਜੀਤ ਡੈਸਕ 09-07-2026
ਮਜੀਠਾ, 8 ਜੁਲਾਈ (ਜਗਤਾਰ ਸਿੰਘ ਸਹਿਮੀ)-ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਸਪੈਸ਼ਲ ਸੈੱਲ ਵਲੋਂ ਇਕ ਅਦਾਲਤ ਦੇ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ । ਪੁਲਿਸ ਦੇ ਸਪੈਸ਼ਲ ਸੈੱਲ ’ਚ ਤਾਇਨਾਤ ਏ,ਐਸ,ਆਈ ਹਰਿੰਦਰ ਸਿੰਘ ਅਤੇ ਏ.ਐਸ.ਆਈ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਸਪੈਸ਼ਲ ਨੂੰ ਅਦਾਲਤ ਦੇ ਭਗੌੜੇ ਦੀ ਮੌਜੂਦਗੀ ਬਾਰੇ ਖਾਸ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸੰਤੋਖ ਸਿੰਘ ਉਰਫ ਠੂਲੀ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਸੋਹੀਆਂ ਕਲਾਂ, ਥਾਣਾ ਮਜੀਠਾ ਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਲਈ ਥਾਣਾ ਮਜੀਠਾ ਦੇ ਐਸ.ਐਚ.ਓ. ਸਬ ਇੰਸਪੈਕਟਰ ਰਕੇਸ਼ ਕੁਮਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਏ.ਐਸ.ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਦੇ ਖਿਲਾਫ਼ ਪੁਲਿਸ ਥਾਣਾ ਮਜੀਠਾ ਵਿਚ ਐਫ.ਆਈ.ਆਰ. ਨੰਬਰ 2/2021 ਜੁਰਮ 61/1/14 ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਹੈ। ਇਹ ਮਾਮਲਾ ਪੁਰਾਣਾ ਹੈ ਅਤੇ ਅਦਾਲਤ ਵਲੋਂ ਉਸਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਮਜੀਠਾ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ।
ਪਿਛਲੀ ਖ਼ਬਰ ਹਰਿਆਣੇ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੀ ਖ਼ਬਰ ਨਗਰ ਨਿਗਮ ਨੇ ਲੋਹਗੜ੍ਹ ਗੇਟ ਅਤੇ ਹਰੀਪੁਰਾ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।