24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਉਪ ਕੁਲਪਤੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਾਨਵੋਕੇਸ਼ਨ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਨੇ ਅੱਜ 12 ਜੁਲਾਈ ਨੂੰ ਹੋਣ ਵਾਲੀ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਗੋਲਡਨ ਜੂਬਲੀ ਕਨਵੈਨਸ਼ਨ ਸੈਂਟਰ ਦਾ ਦੌਰਾ ਕਰਦਿਆਂ ਸਮਾਗਮ ਸਥਾਨ, ਮੰਚ, ਡਿਗਰੀਆਂ ਅਤੇ ਮੈਡਲਾਂ ਦੀ ਵੰਡ, ਬੈਠਕ ਵਿਵਸਥਾ, ਮਹਿਮਾਨਾਂ ਦੇ ਸਵਾਗਤ, ਸੁਰੱਖਿਆ, ਸਫ਼ਾਈ, ਪਾਰਕਿੰਗ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕੀਤੀਆਂ ਗਈਆਂ ਤਿਆਰੀਆਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਰਹਿੰਦੇ ਸਾਰੇ ਕੰਮ ਵੀ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਉਪ ਕੁਲਪਤੀ ਨੇ ਕਿਹਾ ਕਿ ਕਨਵੋਕੇਸ਼ਨ ਹਰ ਵਿਦਿਆਰਥੀ ਦੇ ਜੀਵਨ ਦਾ ਸਭ ਤੋਂ ਮਾਣਮੱਤਾ ਪਲ ਹੁੰਦਾ ਹੈ। ਇਹ ਕੇਵਲ ਡਿਗਰੀ ਪ੍ਰਾਪਤ ਕਰਨ ਦਾ ਸਮਾਗਮ ਨਹੀਂ, ਸਗੋਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਸਨਮਾਨ ਵੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੀ ਕਨਵੋਕੇਸ਼ਨ ਦੌਰਾਨ ਵੱਖ-ਵੱਖ ਫੈਕਲਟੀਆਂ ਦੇ ਯੋਗ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕਰਨ ਦੇ ਨਾਲ-ਨਾਲ 2025 ਸਾਲ ਵਿਚ ਅਕਾਦਮਿਕ, ਖੇਡਾਂ ਅਤੇ ਕਲਾ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਤੇ ਵਿਸ਼ੇਸ਼ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਚਾਂਸਲਰ ਗੋਲਡ ਪਲੇਟਿਡ ਮੈਡਲ ਵੀ ਭੇਟ ਕੀਤੇ ਜਾਣਗੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਡਾ. ਕੇ. ਐੱਸ. ਚਾਹਲ, ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ, ਪ੍ਰੋਫੈਸਰ ਇੰਚਾਰਜ ਲੋਕ ਸੰਪਰਕ ਡਾ. ਰਵਿੰਦਰ ਕੁਮਾਰ, ਡਾਇਰੈਕਟਰ ਈਵੈਂਟਸ ਐਂਡ ਹੋਸਪਿਟੈਲਿਟੀ, ਡਾ. ਵਿਕਰਮ ਸੰਧੂ, ਪ੍ਰੋ. ਕਮਲੇਸ਼ ਗੁਲੇਰੀਆ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਪ੍ਰੋ. ਸ਼ਾਲਿਨੀ ਬਹਿਲ, ਪ੍ਰੋ. ਵਸੁਧਾ ਸੰਬਿਆਲ, ਪ੍ਰੋ. ਸਰੋਜ ਅਰੋੜਾ, ਪ੍ਰੋ. ਬਲਬੀਰ ਸਿੰਘ, ਡਾ. ਰਾਜੇਸ਼ ਕਾਲੀਆ, ਸ਼੍ਰੀ ਪ੍ਰਵੀਨ ਪੁਰੀ ਅਤੇ ਹੋਰ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ: ਸੈ: ਸਕੂਲ ਵਿਖੇ ਵਣ ਮਹਾਂ ਉਤਸਵ ਦਿਵਸ ਮਨਾਇਆ ਅਗਲੀ ਖ਼ਬਰ ਹਰਿਆਣੇ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।